Punjab

ਭਾਈ ਰਾਜੋਆਣਾ ਵੱਲੋਂ ਰਾਸ਼ਟਰਪਤੀ ਨੂੰ ਕੀਤੀ ਅਪੀਲ ਸਬੰਧੀ ਜਥੇਦਾਰ ਨੂੰ ਚਿੱਠੀ, ਦਿੱਤੀ ਭੁੱਖ ਹੜਤਾਲ ਦੀ ਧਮਕੀ

ਪਟਿਆਲਾ – ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ 7 ਤੋਂ 10 ਦਿਨਾਂ ਵਿੱਚ ਇਹ ਅਪੀਲ ਵਾਪਸ ਨਹੀਂ ਲਈ ਜਾਂਦੀ ਤਾਂ ਉਹ ਮਜਬੂਰਨ ਭੁੱਖ ਹੜਤਾਲ ’ਤੇ ਬੈਠਣਗੇ। ਭਾਈ ਰਾਜੋਆਣਾ ਨੇ ਕਿਹਾ ਕਿ 28 ਸਾਲਾਂ ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਅਤੇ ਪਿਛਲੇ 17 ਸਾਲਾਂ ਤੋਂ ਫਾਂਸੀ ਚੱਕੀ ਵਿੱਚ ਬੈਠੇ ਕਿਸੇ ਵਿਅਕਤੀ ਨੂੰ ਜੇ ਆਪਣੀ ਅਪੀਲ ਵਾਪਸ ਕਰਵਾਉਣ ਲਈ ਭੁੱਖ ਹੜਤਾਲ ਕਰਨੀ ਪਵੇ ਤਾਂ ਇਹ ਬਹੁਤ ਅਫ਼ਸੋਸਨਾਕ ਹੋਵੇਗਾ। ਚਿੱਠੀ ਵਿੱਚ ਭਾਈ ਰਾਜੋਆਣਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ’ਤੇ ਪਾਈ ਇਸ ਅਪੀਲ ’ਤੇ 12 ਸਾਲਾਂ ਬਾਅਦ ਵੀ ਕੋਈ ਫੈਸਲਾ ਨਹੀਂ ਕਰਵਾ ਸਕੇ। ਕਹਿੰਦੇ ਹਨ ਕਿ 12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਂ ਇੱਕ ਆਮ ਸਿੱਖ ਹਾਂ।
ਰਾਜਨੀਤੀ ਦੀਆਂ ਚਾਲਬਾਜ਼ੀਆਂ ਮੇਰੇ ਜੀਵਨ ਦਾ ਹਿੱਸਾ ਨਹੀਂ ਹਨ। ਮੈਂ ‘ਹਾਂ ਜਾਂ ਨਾਂਹ’ ਵਿੱਚ ਵਿਸ਼ਵਾਸ ਰੱਖਦਾ ਹਾਂ। ਮੇਰੀ ਆਪ ਜੀ ਨੂੰ ਇਹ ਬੇਨਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਨ੍ਹਾਂ ਵੱਲੋਂ ਰਾਸ਼ਟਰਪਤੀ ਜੀ ਕੋਲ ਪਾਈ ਗਈ ਅਪੀਲ ਨੂੰ ਵਾਪਸ ਲੈਣ ਲਈ ਤੁਰੰਤ ਆਦੇਸ਼ ਜਾਰੀ ਕੀਤੇ ਜਾਣ। ਅਪੀਲ ਵਾਪਸ ਲੈਣ ਦੀ ਇਹ ਸਾਰੀ ਪ੍ਰਕਿਰਿਆ
ਨੂੰ 7 ਤੋਂ 10 ਦਿਨਾਂ ਦੇ ਵਿੱਚ ਪੂਰਾ ਕੀਤਾ ਜਾਵੇ। ਨਹੀਂ ਤਾਂ ਮੈਨੂੰ ਬਹੁਤ ਹੀ ਅਫ਼ਸੋਸ ਨਾਲ ਇਹ ਲਿਖਣਾ ਪੈ ਰਿਹਾ ਹੈ ਕਿ ਮੈਨੂੰ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਾ ਪਵੇਗਾ।

Related posts

ਪੰਜਾਬ ਸਰਕਾਰ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ – ਡਾ. ਰਵਜੋਤ ਸਿੰਘ

admin

‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ

admin

ਜਥੇਦਾਰ ਕਰਨੈਲ ਸਿੰਘ ਪੰਜੌਲੀ ਵਲੋਂ ‘ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)’ ਨੂੰ ਅਲਵਿਦਾ

admin