Punjab

ਭਾਜਪਾ ਆਗੂ ਚੁੱਘ ਬੋਲੇ- ਸਿੱਧੂ ਪਾਕਿਸਤਾਨ ‘ਚ ਹਿੰਦੂ ਮੰਦਰ ‘ਚ ਤੋੜ-ਭੰਨ ‘ਤੇ ਚੁੱਪ ਕਿਉਂ

ਅੰਮ੍ਰਿਤਸਰ – ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪਾਕਿਸਤਾਨ ‘ਚ ਹਿੰਦੂ ਮੰਦਰਾਂ ਨੂੰ ਢਾਹੁਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਚੁੱਪ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ‘ਚ ਵਾਪਰੀਆਂ ਅਜਿਹੀਆਂ ਘਟਨਾਵਾਂ ਨਾਲ ਉਥੋਂ ਦੇ ਹਿੰਦੂਆਂ ‘ਚ ਦਹਿਸ਼ਤ ਫੈਲ ਗਈ ਹੈ ਪਰ ਸਿੱਧੂ ਨੇ ਹੁਣ ਤਕ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੇ ਸ਼ੁਰੂ ‘ਚ ਦੋ ਗੁੰਡਿਆਂ ਨੇ ਕਰਾਚੀ ਵਿਚ ਨਰਾਇਣ ਮੰਦਰ ‘ਚ ਭੰਨਤੋੜ ਕੀਤੀ ਸੀ। ਉਨ੍ਹਾਂ ਨੇ ਮੰਦਰ ਵਿੱਚ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ। ਚੁੱਘ ਨੇ ਪੁੱਛਿਆ ਕਿ ਸਿੱਧੂ ਅਜਿਹੀਆਂ ਘਟਨਾਵਾਂ ‘ਚ ਆਪਣੇ ਚੰਗੇ ਦੋਸਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਂ ਦਖਲ ਕਿਉਂ ਨਹੀਂ ਮੰਗ ਰਹੇ?ਉਨ੍ਹਾਂ ਸਵਾਲ ਕੀਤਾ ਕਿ ਕੀ ਇਮਰਾਨ ਖ਼ਾਨ ਨਾਲ ਸਿੱਧੂ ਦੀ ਬਹੁਤ ਚਰਚਿਤ ਦੋਸਤੀ ਸਿਰਫ਼ ਤਸਵੀਰਾਂ ਖਿਚਵਾਉਣ ਲਈ ਸੀ। ਚੁੱਘ ਨੇ ਪਾਕਿਸਤਾਨ ‘ਚ ਹਿੰਦੂ ਮੰਦਰਾਂ ਦੀ ਭੰਨ-ਤੋੜ ਕਰਨ ਤੇ ਉੱਥੇ ਰਹਿ ਰਹੇ ਹਿੰਦੂਆਂ ‘ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਨੇ ਕਿਹਾ ਕਿ ਦੋ ਗੁੰਡੇ ਨਰਾਇਣ ਮੰਦਰ ‘ਚ ਜਦੋਂ ਪੂਜਾ-ਪਾਠ ਚੱਲ ਰਹੇ ਸਨ ਤਾਂ ਉਨ੍ਹਾਂ ਨੇ ਖੁੱਲ੍ਹੇਆਮ ਭੰਨਤੋੜ ਕੀਤੀ ਅਤੇ ਇਸ ਦੌਰਾਨ ਪਾਕਿਸਤਾਨੀ ਪੁਲਿਸ ਮੂਕ ਦਰਸ਼ਕ ਬਣ ਕੇ ਖੜ੍ਹੀ ਰਹੀ।ਇਸ ਤੋਂ ਪਹਿਲਾਂ ਰਾਵਲਪਿੰਡੀ ‘ਚ 100 ਸਾਲ ਪੁਰਾਣੇ ਹਿੰਦੂ-ਮੰਦਰ ਨੂੰ ਬਦਮਾਸ਼ਾਂ ਨੇ ਨੁਕਸਾਨ ਪਹੁੰਚਾਇਆ ਸੀ। ਇਸ ਮਾਮਲੇ ‘ਚ ਵੀ ਪਾਕਿਸਤਾਨੀ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਿੰਧ ਤੇ ਹੋਰ ਹਿੱਸਿਆਂ ‘ਚ ਵੀ ਮੰਦਰਾਂ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਦੇ ਬਾਵਜੂਦ ਪਾਕਿਸਤਾਨ ਦੇ ਅਧਿਕਾਰੀਆਂ ਨੇ ਹਿੰਦੂ-ਮੰਦਰਾਂ ਦੀ ਸੁਰੱਖਿਆ ਲਈ ਕੋਈ ਕਦਮ ਨਹੀਂ ਚੁੱਕੇ ਹਨ। ਚੁੱਘ ਨੇ ਮੰਗ ਕੀਤੀ ਕਿ ਪਾਕਿਸਤਾਨ ‘ਚ ਸਾਰੇ ਸਿੱਖ ਅਤੇ ਹਿੰਦੂ ਧਾਰਮਿਕ ਸਥਾਨਾਂ ਨੂੰ ਸਖ਼ਤ ਸੁਰੱਖਿਆ ਹੇਠ ਰੱਖਿਆ ਜਾਵੇ ਅਤੇ ਪਾਕਿਸਤਾਨ ‘ਚ ਹਿੰਦੂਆਂ ਅਤੇ ਸਿੱਖਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin