News Breaking News Latest News Punjab

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਸਾਨਾਂ ਨੂੰ ਦੱਸਿਆ ਕ੍ਰਿਮੀਨਲ

ਜਲੰਧਰ – ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਸਾਨਾਂ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਨ੍ਹਾਂ ਕਿਸਾਨਾਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਕਿਸਾਨ ਨਹੀਂ ਸਗੋਂ ਅਪਰਾਧੀ ਹਨ। ਕਿਸਾਨ ਅੰਦੋਲਨ ਦੇ ਨਾਂ ’ਤੇ ਖੇਡ ਖੇਡੀ ਜਾ ਰਹੀ ਹੈ। ਇਨ੍ਹਾਂ ਨੂੰ ਚੀਨ ਤੇ ਪਾਕਿਸਤਾਨ ਤੋਂ ਫੰਡਿੰਗ ਕੀਤੀ ਜਾ ਰਹੀ ਹੈ, ਇਸੇ ਫੰਡਿੰਗ ਕਾਰਨ ਇਹ ਅੰਦੋਲਨ ਲੰਬਾ ਖਿੱਚਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੇ ਭਾਜਪਾ ਆਗੂ ਦੀ ‘ਮੌਬ ਲਿੰਚਿੰਗ ਕੀਤੀ’। ਇੱਥੋਂ ਤਕ ਕਿ ਉਨ੍ਹਾਂ ਦੀ ਫ਼ਸਲ ਵੀ ਤਬਾਹ ਕਰ ਦਿੱਤੀ ਜਦਕਿ ਕਿਸਾਨ ਤਾਂ ਫ਼ਸਲ ਉਗਾਉਂਦਾ ਹੈ ਤਬਾਹ ਨਹੀਂ ਕਰਦਾ। ਕਿਸਾਨ ਆਗੂ ਸ਼ਰੇਆਮ ਭਾਜਪਾਈਆਂ ਦੀਆਂ ਦੁਕਾਨਾਂ ਬੰਦ ਕਰਵਾ ਰਹੇ ਹਨ। ਭਾਜਪਾ ਆਗੂਆਂ ਨੂੰ ਧਮਕੀਆਂ ਦੇ ਰਹੇ ਹਨ ਕਿ ਉਨ੍ਹਾਂ ਨੂੰ ਨਾਮਜ਼ਦਗੀਆਂ ਦੇ ਕਾਗ਼ਜ਼ ਨਹੀਂ ਭਰਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸ਼ਾਂਤਮਈ ਨਹੀਂ ਸਗੋਂ ਹਿੰਸਕ ਹੈ, ਪੰਜਾਬ ਦੀ ਆਰਥਿਕਤਾ ਤਬਾਹ ਕਰਨ ਤੇ ਸ਼ਾਂਤੀ ਭੰਗ ਕਰਨ ਲਈ ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਦੱਸਿਆ।

Related posts

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਕੈਨੇਡੀਅਨ ਜੋਬਨ ਕਲੇਰ ਤੇ ਪਾਕਿਸਤਾਨੀ ਤਨਵੀਰ ਸ਼ਾਹ ਵੱਲੋਂ ਚਲਾਏ ਜਾ ਰਹੇ ਇੰਟਰਨੈਸ਼ਨਲ ਡਰੱਗ ਕਾਰਟਿਲ ਦਾ ਪਰਦਾਫਾਸ਼ !

admin

ਸਿੱਖਾਂ ਦੇ ਸਭ ਤੋਂ ਉਚੇ ਤਖਤ ਦੇ ਜਥੇਦਾਰ ਵਲੋਂ ਅਹੁਦਾ ਬਚਾਉਣ ਲਈ ਪੰਜਾਬ ਦੀ ਉੱਚ-ਅਦਾਲਤ ਨੂੰ ਬੇਨਤੀ !

admin