Punjab

ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਸ਼ੈਂਟੀ ਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ‘ਆਪ’ ’ਚ ਸ਼ਾਮਲ

ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਪੰਜਾਬ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਲ ਕਰਵਾਇਆ ਤੇ ‘ਆਪ’ ਪਰਿਵਾਰ ’ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਆਪ’ ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।
ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ’ਚ ਵੀ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ। ਰਾਹੁਲ ਸ਼ਰਮਾ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ ’ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।
ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ’ਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਤੇ ਪੰਜਾਬ ਨੂੰ ਮੁੜ ‘‘ਰੰਗਲਾ ਪੰਜਾਬ’’ ਬਣਾਉਣ ’ਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ 13-0 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

admin