Punjab

ਭਾਜਪਾ, ਕੈਪਟਨ ਦੀ ਪਾਰਟੀ ਤੇ ਢੀਂਡਸਾ ਧੜੇ ਦੀ ਤਾਲਮੇਲ ਕਮੇਟੀ ਦਾ ਐਲਾਨ

ਜਲੰਧਰ – ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ‘ਚ ਸਿਆਸਤ ਗਰਮਾ ਗਈ ਹੈ। ਇਸ ਦੇ ਚਲਦਿਆਂ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਭਾਜਪਾ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ 6 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ ਕਰ ਦਿੱਤਾ ਹੈ।ਕੀਤੇ ਐਲਾਨ ਮੁਤਾਬਕ ਭਾਜਪਾ ਤੋਂ ਕਮੇਟੀ ਵਿਚ ਸੁਭਾਸ਼ ਸ਼ਰਮਾ ਤੇ ਦਿਆਲ ਰਾਮ ਸੋਢੀ, ਕੈਪਟਨ ਦੀ ਪਾਰਟੀ ਤੋਂ ਰਣਇੰਦਰ ਸਿੰਘ ਟਿੱਕੂ ਤੇ ਜਨਰਲ ( (ਰਿਟਾ) ਟੀ ਐਸ ਸ਼ੇਰਗਿੱਲ ਅਤੇ ਢੀਂਡਸਾ ਧੜੇ ਤੋਂ ਜਸਟਿਸ ਨਿਰਮਲ ਸਿੰਘ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਇਸਦੇ ਮੈਂਬਰ ਬਣਾਏ ਗਏ ਹਨ।ਸਾਬਕਾ ਮੁੱਖ ਮੰਤਰੀ ਤੇ ਨਵੀਂ ਬਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਮੁਖੀ ਅਮਰਿੰਦਰ ਸਿੰਘ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦੇ ਵਿਕਾਸ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗੱਠਜੋੜ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਇਹ ਗੱਠਜੋੜ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨਾਲ ਦਿੱਲੀ ਵਿੱਚ ਮੁਲਾਕਾਤ ਮਗਰੋਂ ਅਮਰਿੰਦਰ ਸਿੰਘ ਨੇ ਕਿਹਾ, ‘‘ਮੈਂ ਖੁਸ਼ ਹਾਂ ਕਿ ਦੇਸ਼ ਦੀ ਸੁਰੱਖਿਆ, ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਅਸੀਂ ਇਕੱਠੇ ਹਾਂ।’’ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਤੇ ਤਰੱਕੀ ਲਈ ਇਕੱਠੇ ਆ ਕੇ ਖੁਸ਼ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਸ਼ ਹਨ ਕਿ ਤਿੰਨੇ ਪਾਰਟੀਆਂ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਖੁਸ਼ਹਾਲੀ ਦੇ ਮਾਰਗ ਤੇ ਲਿਆਉਣ ਲਈ ਇਕੱਠੇ ਚੋਣ ਲੜਨ ਤੇ ਰਾਜ਼ੀ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਚ ਭਾਜਪਾ ਦੀਆਂ ਸਰਕਾਰਾਂ ਨਾਲ ਡਬਲ ਇੰਜਣ ਰਾਹੀਂ ਪੰਜਾਬ ਇੱਕ ਵਾਰ ਫਿਰ ਤੋਂ ਤਰੱਕੀ ਅਤੇ ਵਿਕਾਸ ਦੇ ਮਾਰਗ ਤੇ ਪਰਤੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਵਰਗਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਮੈਨੀਫੈਸਟੋ ਤਿਆਰ ਕੀਤਾ ਜਾ ਰਿਹਾ ਹੈ।ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਸਬੰਧੀ ਤਾਲਮੇਲ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਕਿ ਉਮੀਦਵਾਰਾਂ ਦੀ ਚੋਣ ਉਨ੍ਹਾਂ ਦੀ ਜਿੱਤਣ ਦੀ ਕਾਬਲੀਅਤ ਦੇ ਆਧਾਰ ਤੇ ਹੋਵੇਗੀ, ਨਾ ਕਿ ਉਹ ਕਿਸ ਪਾਰਟੀ ਤੋਂ ਚੋਣ ਲੜਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਪਾਰਟੀ ਤੋਂ ਨਾਮਜ਼ਦਗੀ ਹਾਸਲ ਕਰਨ ਲਈ ਉਨ੍ਹਾਂ ਨੂੰ ਸੂਬੇ ਭਰ ਤੋਂ ਭਾਰੀ ਸਮਰਥਨ ਅਤੇ ਉਤਸ਼ਾਹ ਮਿਲ ਰਿਹਾ ਹੈ। ਉਨ੍ਹਾਂ ਭਰੋਸਾ ਹੈ ਕਿ ਪੰਜਾਬ ‘ਚ ਨਵੀਂ ਸਿਆਸਤ ਦੀ ਸ਼ੁਰੂਆਤ ਹੋਵੇਗੀ। ਅਸੀਂ ਚੋਣਾਂ ਦੀ ਸ਼ਾਨਦਾਰ ਜਿੱਤ ਦਾ ਰਿਕਾਰਡ ਕਾਇਮ ਕਰਾਂਗੇ।ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਅਤੇ ਕਿਸਾਨਾਂ ਸਣੇ ਪੰਜਾਬ ਦੇ ਸਾਰੇ ਵਰਗਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਹਿੱਤਾਂ ਦੀ ਕਿਸੇ ਵੀ ਕੀਮਤ ਤੇ ਰਾਖੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਪੰਜਾਬ ਦੀ ਤਰੱਕੀ ਦਾ ਇਕ ਅਭਿੰਨ ਅੰਗ ਹੈ ਅਤੇ ਇਸ ਖੇਤਰ ਤੇ ਜ਼ਿਆਦਾ ਜ਼ੋਰ ਦਿੱਤਾ ਜਾਵੇਗਾ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin