India

ਭਾਜਪਾ ਦਾ ਮੁੱਖ ਮੰਤਰੀ ਸਾਨੂੰ ਮਨਜ਼ੂਰ: ਸ਼ਿੰਦੇ

ਮੁੰਬਈ – ਸ਼ਿਵ ਸੈਨਾ ਆਗੂ ਤੇ ਸਾਬਕਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰ ਕੇ ਕਿਹਾ ਹੈ ਕਿ ਉਨ੍ਹਾਂ ਵਿਚ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਕੋਈ ਮਤਭੇਦ ਨਹੀਂ ਹਨ ਤੇ ਉਹ ਸਾਰੇ ਐਨਡੀਏ ਦਾ ਹਿੱਸਾ ਹਨ। ਸ਼ਿਵ ਸੈਨਾ ਪੂਰੀ ਤਰ੍ਹਾਂ ਪ੍ਰਧਾਨ ਮੰਤਰੀ ਦੇ ਹੁਕਮਾਂ ’ਤੇ ਫੁੱਲ ਚੜ੍ਹਾਏਗੀ ਤੇ ਉਨ੍ਹਾਂ ਦਾ ਮੁੱਖ ਮੰਤਰੀ ਬਾਰੇ ਫੈਸਲਾ ਸਾਨੂੰ ਸਾਰਿਆਂ ਨੂੰ ਮਨਜ਼ੂਰ ਹੋਵੇਗਾ।ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਆਪਣੇ ਆਪ ਨੂੰ ਮੁੱਖ ਮੰਤਰੀ ਨਹੀਂ ਸਮਝਿਆ ਤੇ ਆਮ ਲੋਕਾਂ ਦੀ ਤਰ੍ਹਾਂ ਹੀ ਕੰਮ ਕੀਤਾ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੋ ਜ਼ਿੰਮੇਵਾਰੀ ਦਿੱਤੀ, ਉਹ ਨੂੰ ਨਿੱਠ ਕੇ ਨਿਭਾਇਆ, ਉਨ੍ਹਾਂ ਲੋਕਾਂ ਵਲੋਂ ਉਨ੍ਹਾਂ ਨੂੰ ਕੀਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਕਿਆਸ ਲਾਏ ਜਾ ਰਹੇ ਸਨ ਕਿ ਸ਼ਿੰਦੇ ਨਵੇਂ ਮੁੱਖ ਮੰਤਰੀ ਬਾਰੇ ਕੋਈ ਐਲਾਨ ਕਰਨਗੇ ਪਰ ਉਨ੍ਹਾਂ ਹਾਲ ਦੀ ਘੜੀ ਇਸ ’ਤੇ ਆਪਣੇ ਪੱਤੇ ਨਹੀਂ ਖੋਲ੍ਹੇ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਦੀ ਜ਼ਿੰਮੇਵਾਰ ਸਾਂਭੀ ਤਾਂ ਇਸ ਤੋਂ ਪਹਿਲਾਂ ਵਾਲੀ ਸਰਕਾਰ ਦੀਆਂ ਕਈ ਚੁਣੌਤੀਆਂ ਦਰਪੇਸ਼ ਸਨ ਪਰ ਉਨ੍ਹਾਂ ਨੇ ਸੂਬੇ ਨੂੰ ਮੋਹਰੀ ਸੂਬਾ ਬਣਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸੂਬਾ ਵਾਸੀਆਂ ਲਈ 124 ਫੈਸਲੇ ਲਏ ਤੇ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ। ਇਸ ਤੋਂ ਪਹਿਲਾਂ ਦਵਿੰਦਰ ਫੜਨਵੀਸ ਨੂੰ ਜਦੋਂ ਪੱਤਰਕਾਰਾਂ ਨੇ ਨਵੇਂ ਮੁੱਖ ਮੰਤਰੀ ਦੇ ਨਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਹਾਈ ਕਮਾਂਡ ਜਲਦੀ ਹੀ ਜਾਣਕਾਰੀ ਨਸ਼ਰ ਕਰੇਗੀ।

Related posts

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin

Emirates Illuminates Skies with Diwali Celebrations Onboard and in Lounges

admin