India

ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ‘ਚ ਪ੍ਰਧਾਨ ਮੰਤਰੀ ਨੇ ਦਿੱਤਾ ਜਿੱਤ ਦਾ ਮੰਤਰ

ਨਵੀਂ ਦਿੱਲੀ – ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ‘ਚ ਹੋਈ। ਇਸ ‘ਚ ਪੰਜ ਸੂਬਿਆਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਭੂਪੇਂਦਰ ਯਾਦਵ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਕੌਮੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦਾ ਉਦਘਾਟਨ ਕੀਤਾ। ਮੀਟਿੰਗ ਵਿਚ 342 ਪ੍ਰਤੀਭਾਗੀਆਂ ਨੇ ਭਾਗ ਲਿਆ। ਸਾਰੇ ਭਾਗੀਦਾਰਾਂ ਨੇ ਮੀਟਿੰਗ ਲਈ ਡਿਜੀਟਲ ਰਜਿਸਟ੍ਰੇਸ਼ਨ ਕੀਤੀ ਸੀ। ਅੰਤ ਵਿਚ ਪੀਐਮ ਮੋਦੀ ਨੇ ਮੀਟਿੰਗ ਨੂੰ ਸੰਬੋਧਨ ਕੀਤਾ।

ਭੂਪੇਂਦਰ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਦੇ ਇਤਿਹਾਸ ਦੀ ਰੂਪ ਰੇਖਾ ਦੱਸਦਿਆਂ ਕਿਹਾ ਕਿ ਅੱਜ ਭਾਜਪਾ ਨੂੰ ਕੇਂਦਰ ਵਿਚ ਜੋ ਮੁਕਾਮ ਮਿਲਿਆ ਹੈ, ਉਸ ਦਾ ਵੱਡਾ ਕਾਰਨ ਹੈ ਕਿਉਂਕਿ ਪਾਰਟੀ ਸ਼ੁਰੂਆਤੀ ਦੌਰ ਤੋਂ ਲੈ ਕੇ ਹੁਣ ਤੱਕ ਹਮੇਸ਼ਾ ਆਮ ਆਦਮੀ ਨਾਲ ਜੁੜੀ ਰਹੀ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin