Punjab

ਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਉਮੀਦਵਾਰ ਨੂੰ ਹਰਾ ਕੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ

ਪੰਚਕੂਲਾ – ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਕਾਂਗਰਸ ਸਮਰਥਕ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਦਿੱਤਾ। ਸੋਨਕਰ ਨੂੰ 16 ਜਦਕਿ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਨਤੀਜੇ ਦਾ ਐਲਾਨ ਹੁੰਦੇ ਹੀ ਵਿਰੋਧੀ ਗਠਜੋੜ ਇੰਡੀਆ ਦੇ ਭਾਈਵਾਲ ‘ਆਪ’ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਪ੍ਰਦਰਸ਼ਨ ਕੀਤਾ।
ਦਿੱਲੀ ‘ਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ‘ਧੋਖਾਧੜੀ’ ਦਾ ਦੋਸ਼ ਲਗਾਇਆ ਹੈ। ਚੁਣਿਆ ਮੇਅਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇੇਅਰ ਦੀਆਂ ਚੋਣਾਂ ਕਰਵਾਏਗਾ। ਚੰਡੀਗੜ੍ਹ ਨਗਰ ਨਿਗਮ ਦੇ 35 ਮੈਂਬਰੀ ਸਦਨ ਵਿੱਚ ਭਾਜਪਾ ਦੇ 14 ਕੌਂਸਲਰ ਹਨ। ‘ਆਪ’ ਦੇ 13 ਅਤੇ ਕਾਂਗਰਸ ਦੇ 7 ਕੌਂਸਲਰ ਹਨ। ਸ਼੍ਰੋਮਣੀ ਅਕਾਲੀ ਦਲ ਦਾ ਇਕ ਕੌਂਸਲਰ ਹੈ।
ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਵਿੱਚ ਮੇਅਰ ਚੋਣ ਨੂੰ ਚੁਣੌਤੀ ਦਿੱਤੀ ਹੈ।
ਅਦਾਲਤ ਇਸ ਮਾਮਲੇ ‘ਤੇ 31 ਜਨਵਰੀ ਨੂੰ ਸੁਣਵਾਈ ਕਰੇਗੀ। ਪੰਜਾਬ ਹਰਿਆਣਾ ਹਾਈਕੋਰਟ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਵਕਾਲਤ ਕਰ ਰਹੇ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਮੇਅਰ ਚੋਣਾਂ ਨੂੰ ਲੈ ਕੇ ਅੱਜ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਨੂੰ ਬੁੱਧਵਾਰ ਸਵੇਰੇ ਸੁਣਿਆ ਜਾਵੇਗਾ।

Related posts

‘ਅਕਾਲੀ ਦਲ ਵਾਰਸ ਪੰਜਾਬ ਦੇ’ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦਾ ਐਲਾਨ

admin

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

Bunty

ਮਾਨ ਮੰਤਰੀ ਮੰਡਲ ਵੱਲੋਂ 25000 ਸਰਕਾਰੀ ਨੌਕਰੀਆਂ ਦੇਣ ਲਈ ਹਰੀ ਝੰਡੀ: ਪੁਰਾਣੇ ਵਿਧਾਇਕਾਂ ਨੂੰ ਕੈਬਨਿਟ ‘ਚ ਥਾਂ ਨਾ ਮਿਲੀ

Bunty