ਫਿਰੋਜ਼ਪੁਰ – ਪੰਜਾਬ ਦੇ ਸਾਬਕਾ ਪ੍ਰਮੁੱਖ ਸੰਸਦੀ ਸਕੱਤਰ ਤੇ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਤੋਂ ਕਿਸਾਨਾਂ ਦਾ ਦੁੱਖ ਨਹੀਂ ਦੇਖਿਆ ਜਾਂਦਾ।