India

ਭਾਜਪਾ ਨੇ ਜੰਮੂ-ਕਸ਼ਮੀਰ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਸੂਚੀ ਕੁੱਝ ਘੰਟਿਆਂ ਮਗਰੋਂ ਵਾਪਸ ਲੈਣ ਬਾਅਦ 16 ਉਮੀਦਵਾਰ ਐਲਾਨੇ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ। ਪਾਰਟੀ ਨੇ ਕਿਹਾ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮਗਰੋਂ ਪਾਰਟੀ ਨੇ 15 ਉਮੀਦਵਾਰਾਂ ਦੀ ਤਾਜ਼ਾ ਸੂਚੀ ਜਾਰੀ ਕੀਤੀ। ਇਸ ਤੋਂ ਕੁੱਝ ਘੰਟਿਆਂ ਬਾਅਦ ਪਾਰਟੀ ਨੇ ਇਕ ਹੋਰ ਉਮੀਦਵਾਰ ਦਾ ਨਾਂ ਜਾਰੀ ਕਰ ਦਿੱਤਾ। ਇਸ ਤੋਂ ਪਹਿਲਾਂ ਅੱਜ ਸਵੇਰੇ ਭਾਜਪਾ ਨੇ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਸੀ। ਸ੍ਰੀ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੌਜੂਦ ਸਨ। ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ 18, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਕੁੱਲ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 7 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ 9 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।

Related posts

ਟੀਕਾਕਰਨ ਦੀ ਰਫ਼ਤਾਰ ਵਧੀ, ਕੁੱਲ ਅੰਕੜਾ 127.87 ਕਰੋੜ ਦੇ ਪਾਰ

Bunty

ਸੱਜਣ ਕੁਮਾਰ ਖਿਲਾਫ਼ ਫ਼ੈਸਲਾ 31 ਨੂੰ

admin

ਭਾਜਪਾ ਨੇਤਾ ਦੇ ਕਤਲ ਮਾਮਲੇ ਦੀ ਜਾਂਚ ਲਈ NIA ਨੇ 9 ਥਾਵਾਂ ‘ਤੇ ਮਾਰੇ ਛਾਪੇ

Bunty