Punjab

ਭਾਜਪਾ ਨੇ ਦਿੱਲੀ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਝੰਡਾ ਲਹਿਰਾਇਆ: ਛੀਨਾ

ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ।

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਦਿੱਲੀ ’ਚ ਆਮ ਆਦਮੀ ਪਾਰਟੀ ਨੂੰ ਮਾਤ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਜਾਹਿਰ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਪ੍ਰਧਾਨ ਸ੍ਰੀ ਜੇ. ਪੀ. ਨੱਢਾ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਗਈਆਂ ਸੀ ਅਤੇ ਦਿੱਲੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਨੂੰ ਜਿਤਾ ਕੇ ਉਨ੍ਹ੍ਹਾਂ ਦੀ ਦੂਰਅੰਦੇਸ਼ੀ ਸੋਚ ’ਤੇ ਪਹਿਰਾ ਦਿੱਤਾ ਹੈ।

ਸ: ਛੀਨਾ ਨੇ ਕਿਹਾ ਕਿ ਦਿੱਲੀ ’ਚ ਭਾਜਪਾ ਨੇ ਆਪ ਕਨਵੀਨਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 3182 ਦੇ ਕਰੀਬ ਵੋਟਾਂ ਨਾਲ ਹਰਾ ਕੇ ਹਾਸਲ ਕੀਤੀ ਜਿੱਤ ਨੇ ਪਾਰਟੀ ’ਚ ਇਕ ਨਵਾਂ ਉਤਸ਼ਾਹ ਭਰਿਆ ਹੈ ਅਤੇ ਦਿੱਲੀ ’ਚ ‘ਆਪ‘ ਨੂੰ ‘ਤੀਲਾ-ਤੀਲਾ’ ਕਰਕੇ ਖਲੇੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਕਾਸ, ਸ਼ਾਂਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਵਰਗੇ ਵਿਸ਼ਿਆਂ ’ਤੇ ਚੋਣ ਲੜਦੀ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਪਾਰਟੀ ਲਈ ਖੁਸ਼ੀ ਦਾ ਸਬੱਬ ਹੈ।

ਸ: ਛੀਨਾ ਨੇ ਦਿੱਲੀ ਦੀ ਇਤਿਹਾਸਕ ਜਿੱਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤ ਨੂੰ ‘ਇਕ ਵਿਕਸਿਤ ਰਾਸ਼ਟਰ’ ਬਣਾਉਣ ਲਈ ‘ਮਹਾ-ਵਿਕਾਸ’ (ਮੈਗਾ-ਵਿਕਾਸ) ਦੇ ਦ੍ਰਿਸ਼ਟੀਕੋਣ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵਿਕਾਸ ਅਤੇ ਜਨਤਾ ਲਈ ਆਮ ਭਲਾਈ ਯੋਜਨਾਵਾਂ ਦੇ ਮੁੱਦੇ ’ਤੇ ਚੋਣਾਂ ਲੜੀਆਂ। ਉਨ੍ਹਾਂ ਕਿਹਾ ਕਿ ਲੋਕਾਂ ਨੇ ਰਾਸ਼ਟਰੀ ਰਾਜਧਾਨੀ ਨੂੰ ਅੰਤਰਰਾਸ਼ਟਰੀ ਮਿਆਰਾਂ ਵਾਲਾ ਸ਼ਹਿਰ ਬਣਾਉਣ ਦੀ ਯੋਜਨਾ ਤਿਆਰ ਕਰਨ ਲਈ ਪਾਰਟੀ ਦੇ ਏਜੰਡੇ ਦੇ ਹੱਕ ’ਚ ਫੈਸਲਾ ਦਿੱਤਾ।

Related posts

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ

admin

ਕੰਪਿਊਟਰ ਅਧਿਆਪਕਾਂ ਵਲੋਂ 2 ਮਾਰਚ ਨੂੰ ‘ਹੱਕ ਬਚਾਓ ਰੈਲੀ’ ਕਰਨ ਦਾ ਐਲਾਨ !

admin

ਮੁੱਖ ਮੰਤਰੀ ਨੇ 216 ਅਤਿ ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ !

admin