Punjab

ਭਾਜਪਾ ਨੇ ਪੰਜਾਬ ਵਿੱਚ 16 ਨਵੇਂ ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ।

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਆਪਣਾ ਸੰਗਠਨ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 16 ਜ਼ਿਲ੍ਹਾ ਇਕਾਈਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਨੂੰ ਆਉਣ ਵਾਲੀਆਂ ਸੰਗਠਨਾਤਮਕ ਗਤੀਵਿਧੀਆਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨਾਂ ਨੂੰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪਾਰਟੀ ਦਾ ਮੰਨਣਾ ਹੈ ਕਿ ਜ਼ਿਲ੍ਹਾ ਪੱਧਰ ‘ਤੇ ਮਜ਼ਬੂਤ ਸੰਗਠਨ ਹੀ ਚੋਣੀ ਸਫ਼ਲਤਾ ਦੀ ਬੁਨਿਆਦ ਹੁੰਦਾ ਹੈ। ਸੂਤਰਾਂ ਮੁਤਾਬਕ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿਲੋਂ ਨੇ ਇਹ ਸਾਰੀਆਂ ਨਿਯੁਕਤੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਹਿਮਤੀ ਤੇ ਉਨ੍ਹਾਂ ਦੀ ਝੰਡੀ ਲੈ ਕੇ ਹੀ ਕੀਤੀਆਂ ਹਨ। ਪ੍ਰਧਾਨ ਮੰਤਰੀ ਬੀਤੇ ਕੱਲ੍ਹ ਪੰਜਾਬ ਆਏ ਸਨ।

ਜਾਰੀ ਕੀਤੀ ਗਈ ਸੂਚੀ ਅਨੁਸਾਰ ਅੰਮ੍ਰਿਤਸਰ ਰੂਰਲ-2 (ਮਜੀਠਾ) ਲਈ ਕੰਵਰਬੀਰ ਸਿੰਘ ਮੰਜਿਲ, ਅੰਮ੍ਰਿਤਸਰ ਅਰਬਨ ਲਈ ਸਲੀਲ ਕਪੂਰ, ਬਰਨਾਲਾ ਲਈ ਨਰਿੰਦਰ ਗਰਗ ਨੀਟਾ, ਫਰੀਦਕੋਟ ਲਈ ਗੌਰਵ ਕੱਕੜ, ਫਾਜ਼ਿਲਕਾ ਲਈ ਸੁਖਵਿੰਦਰ ਸਿੰਘ ਕਾਕਾ ਕਾਂਗਰਸ, ਹੁਸ਼ਿਆਰਪੁਰ ਰੂਰਲ ਲਈ ਯੋਗੇਸ਼ ਸਭਾ, ਹੁਸ਼ਿਆਰਪੁਰ ਅਰਬਨ ਲਈ ਸਤੀਸ਼ ਠਾਕੁਰ ਬਾਬਾ, ਜਲੰਧਰ ਅਰਬਨ ਲਈ ਅਸ਼ੋਕ ਸਰੀਨ ਹਿੱਕੀ, ਜਲੰਧਰ ਰੂਰਲ ਨੌਰਥ ਲਈ ਮਨਮੀਤ ਸਿੰਘ ਵਿੱਕੀ, ਜਲੰਧਰ ਰੂਰਲ ਸਾਊਥ ਲਈ ਜਗਵੀਰ ਸਿੰਘ ਬਰਾੜ, ਕਪੂਰਥਲਾ ਲਈ ਚੇਤਨ ਸੂਰੀ, ਲੁਧਿਆਣਾ ਅਰਬਨ ਲਈ ਸੁਨੀਲ ਮੋਹਿਗਿਲ, ਮੁਕਤਸਰ ਲਈ ਸਤੀਸ਼ ਅਰੋੜਾ, ਰੋਪੜ ਲਈ ਅਜੈਵੀਰ ਸਿੰਘ ਲਾਲਪੁਰਾ, ਸੰਗਰੂਰ-1 ਲਈ ਮਨਿੰਦਰ ਸਿੰਘ ਅਤੇ ਤਰਨ ਤਾਰਨ ਲਈ ਸਤਨਾਮ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪਾਰਟੀ ਅਨੁਸਾਰ, ਨਵੇਂ ਅਹੁਦੇਦਾਰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸੰਗਠਨ ਨੂੰ ਹੋਰ ਸਰਗਰਮ ਬਣਾਉਣ, ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਕੰਮ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਭਾਜਪਾ ਪੰਜਾਬ ਵਿੱਚ ਆਪਣਾ ਆਧਾਰ ਵਧਾਉਣ ਲਈ ਲਗਾਤਾਰ ਸੰਗਠਨਾਤਮਕ ਤਬਦੀਲੀਆਂ ਕਰ ਰਹੀ ਹੈ। ਪਹਿਲਾਂ ਸੂਬਾ ਪ੍ਰਧਾਨ ਦੀ ਨਿਯੁਕਤੀ ਅਤੇ ਹੁਣ ਜ਼ਿਲ੍ਹਾ ਪ੍ਰਧਾਨਾਂ ਦੀ ਨਵੀਂ ਟੀਮ ਬਣਾਉਣਾ ਇਸੇ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਪਾਰਟੀ ਆਗੂਆਂ ਨੂੰ ਉਮੀਦ ਹੈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਸਥਾਨਕ ਪੱਧਰ ‘ਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨ ਨੂੰ ਹੋਰ ਮਜ਼ਬੂਤੀ ਨਾਲ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪੰਜਾਬ ਦੀ ਸਿਆਸਤ ਵਿੱਚ ਇਨ੍ਹਾਂ ਨਿਯੁਕਤੀਆਂ ਨੂੰ ਭਾਜਪਾ ਦੀ ਚੋਣੀ ਰਣਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਮੰਨਿਆ ਜਾ ਰਿਹਾ ਹੈ।

Related posts

ਪੰਜਾਬ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਘਟਣਾ ਸ਼ੁਰੂ, ਅਗਲੇ ਹਫ਼ਤੇ ਦੌਰਾਨ ਲਗਾਏ ਜਾਣਗੇ 10 ਲੱਖ ਟੀਕੇ: ਪ੍ਰਮੁੱਖ ਸਕੱਤਰ

Bunty

ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ ਦਾ ਘਪਲਾ – ਧਾਲੀਵਾਲ

Bunty

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

Bunty