IndiaPunjab

ਭਾਜਪਾ ਪੰਜਾਬ ਚੋਣਾਂ ਆਪਣੇ ਬਲਬੂਤੇ ’ਤੇ ਹੀ ਲੜੇਗੀ – ਨਿਤਿਨ ਨਬੀਨ

ਨਿਤਿਨ ਨਬੀਨ, ਭਾਜਪਾ ਦੇ ਰਾਸ਼ਟਰੀ ਪ੍ਰਧਾਨ।

ਚੰਡੀਗੜ੍ਹ – ਪੰਜਾਬ ਅੰਦਰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਇਹ ਚੋਣਾਂ ਕਿਸੇ ਵੀ ਪਾਰਟੀ ਨਾਲ ਗਠਜੋੜ ਤੋਂ ਬਿਨਾਂ ਇਕੱਲਿਆਂ ਹੀ ਲੜੇਗੀ। ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਖਿਆ ਹੈ ਕਿ ਭਾਜਪਾ ਨਾ ਕਿਸੇ ਨਾਲ ਗਠਜੋੜ ਕਰੇਗੀ ਅਤੇ ਨਾ ਹੀ ਕਿਸੇ ਹੋਰ ਪਾਰਟੀ ਦੇ ਨਾਲ ਜਾਵੇਗੀ, ਸਗੋਂ ਆਪਣੇ ਬਲਬੂਤੇ ’ਤੇ ਮੈਦਾਨ ਵਿਚ ਉਤਰੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਔਰਤਾਂ ਦਾ ਵੱਡਾ ਵਰਗ ਭਾਜਪਾ ਦੇ ਨਾਲ ਖੜ੍ਹਾ ਹੈ ਅਤੇ ਇਹ ਸਮਰਥਨ ਆਉਣ ਵਾਲੀਆਂ ਚੋਣਾਂ ਵਿਚ ਵੀ ਨਜ਼ਰ ਆਵੇਗਾ।

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਇਹ ਵੀ ਮੰਨਿਆ ਕਿ ਪੰਜਾਬ ਵਿਚ ਪਾਰਟੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ ਪਰ ਇਸ ਦੇ ਬਾਵਜੂਦ ਪਾਰਟੀ ਸਦਾ ਹੀ ਪੰਜਾਬ ਦੇ ਨਾਲ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਲੋਕਾਂ ਨੂੰ ਭਾਜਪਾ ਦਾ ਇਕ ਨਵਾਂ ਰੂਪ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਮੈਦਾਨ ਵਿਚ ਆਪਣੀ ਪਕੜ ਬਣਾਉਣ ਲਈ ਸਮਾਂ ਲੱਗਦਾ ਹੈ ਅਤੇ ਭਾਜਪਾ ਇਸੇ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ। ਪਾਰਟੀ ਨੂੰ ਯਕੀਨ ਹੈ ਕਿ ਆਉਣ ਵਾਲੇ ਸਮੇਂ ਵਿਚ ਉਹ ਪੰਜਾਬ ਦੀ ਰਾਜਨੀਤੀ ਵਿਚ ਆਪਣੀ ਮਜ਼ਬੂਤ ਹਿਸੇਦਾਰੀ ਦਰਜ ਕਰਵਾਏਗੀ।

Related posts

ਕਿਰਤ ਵਿਭਾਗ ਉਸਾਰੀ ਕਿਰਤੀਆਂ ਦਾ ਮਸੀਹਾ ਬਣ ਸਕਦਾ ਹੈ ਜੇਕਰ ਹਰ ਕੋਈ ਇਮਾਨਦਾਰੀ ਨਾਲ ਕੰਮ ਕਰੇ : ਅਨਮੋਲ ਗਗਨ ਮਾਨ

Bunty

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਲਾਜ਼ਮਾਂ ਨੇ ਰੱਖੀ ਇੱਕ ਦਿਨ ਭੁੱਖ ਹੜਤਾਲ !

admin

ਦਸ ਦਿਨ ਬਾਅਦ ਵੀ ਐੱਸਆਈਟੀ ਦੇ ਹੱਥ ਖ਼ਾਲੀ

Bunty