India

ਭਾਜਪਾ ਲੋਕ ਸਭਾ ਚੋਣਾਂ ’ਚ 200 ਸੀਟਾਂ ਵੀ ਨਹੀਂ ਜਿੱਤ ਸਕੇਗੀ : ਮਮਤਾ

ਜਲਪਾਈਗੁੜੀ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤਿ੍ਰਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) 200 ਸੀਟਾਂ ’ਤੇ ਵੀ ਜਿੱਤ ਦਰਜ ਨਹੀਂ ਕਰ ਸਕੇਗੀ। ਇਸਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਜਾ ਰਹੀ ਗਾਰੰਟੀ ਨੂੰ ਝੂਠਾ ਕਰਾਰ ਦਿੱਤਾ। ਉੱਤਰੀ ਬੰਗਾਲ ਦੇ ਜਲਪਾਈਗੁੜੀ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਬੈਨਰਜੀ ਨੇ ਦੋਸ਼ ਲਗਾਇਆ ਕਿ ਭਾਜਪਾ ਭੀਮ ਰਾਓ ਅੰਬੇਡਕਰ ਦੁਆਰਾ ਬਣਾਏ ਗਏ ਸੰਵਿਧਾਨ ਨੂੰ ਨਸ਼ਟ ਕਰ ਰਹੀ ਹੈ। ਤਿ੍ਰਣਮੂਲ ਕਾਂਗਰਸ ਦੀ ਚੋਣ ਰੈਲੀ ’ਚ ਉਨ੍ਹਾਂ ਕਿਹਾ ਕਿ ਭਾਜਪਾ 200 ਸੀਟਾਂ ਵੀ ਨਹੀਂ ਜਿੱਤੇਗੀ। ਉਨ੍ਹਾਂ ਉੱਤਰ ਬੰਗਾਲ ਲਈ ਕੀ ਕੀਤਾ ਹੈ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਗਾਰੰਟੀ’ ਦੇ ਝਾਂਸੇ ਨਾ ਆਓ। ਇਹ ਕੁਝ ਹੋਰ ਨਹੀਂ ਸਗੋਂ ਚੁਣਾਵੀ ਜੁਮਲਾ ਹੈ। ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਨੇ ਆਉਣ ਵਾਲੀਆਂ ਚੋਣਾਂ ਵਿੱਚ 400 ਤੋਂ ਵੱਧ ਲੋਕ ਸਭਾ ਸੀਟਾਂ ਜਿੱਤਣ ਦਾ ਟੀਚਾ ਰੱਖਿਆ ਹੈ। ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਤੁਸੀਂ (ਭਾਜਪਾ) ਦੇਸ਼ ਦੇ ਸੰਵਿਧਾਨ ਨੂੰ ਤਬਾਹ ਕਰ ਦਿੱਤਾ ਹੈ ਜੋ ਬਾਬਾ ਸਾਹਿਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੀ।

Related posts

ਪੱਛਮੀ ਏਸ਼ੀਆ ਵਿਚ ਤਣਾਅ ਵਧਣ ’ਤੇ ਭਾਰਤ ਵੱਲੋਂ ਚਿੰਤਾ ਪ੍ਰਗਟ

Bunty

ਦਿੱਲੀ ਗੁਰਦੁਆਰਾ ਕਮੇਟੀ ਨੇ ਮੈਰਿਟ ਕਮ ਮੀਨਸ ਸਕੀਮ ਸ਼ੁਰੂ ਨਾ ਕਰਨ ਦੇ ਮਾਮਲੇ ’ਤੇ ਉਪ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

Bunty

ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਦੀ ਕੈਂਟਰ ਨਾਲ ਟੱਕਰ, 6 ਦੀ ਮੌਤ, 40 ਜ਼ਖਮੀ

Bunty