Punjab

ਭਾਜਪਾ ਵਿਚ ਜਾਣ ਤੋਂ ਪਹਿਲਾਂ ਕੈਪਟਨ ਲੋਕਾਂ ਤੋਂ ਫੀਡ ਬੈਕ ਲੈ ਲਵੇ: ਰਾਜਾ ਵੜਿੰਗ

ਬਠਿੰਡਾ – ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਲੋਕਾਂ ਤੋਂ ਫੀਡ ਬੈਕ ਲੈ ਲੈਣੀ ਚਾਹੀਦੀ ਹੈ ਕਿ ਉਨ੍ਹਾਂ ਦੀ ਇਸ ਬਾਰੇ ਕੀ ਰਾਇ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਲੀਡਰਸ਼ਿਪ ਨੂੰ ਮਿਲਣ ਜਾਣ ਦੇ ਫੈਸਲੇ ਤੋਂ ਬਾਅਦ ਹੀ ਪੰਜਾਬ ਦੇ ਲੋਕ ਸਖਤ ਨਾਰਾਜ਼ ਹਨ ਤੇ ਜੇਕਰ ਉਹ ਭਾਜਪਾ ‘ਚ ਸ਼ਾਮਲ ਹੁੰਦੇ ਹਨ ਤਾਂ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ ਪਹਿਲਾਂ ਤਿੰਨ ਖੇਤੀ ਕਾਨੂੰਨਾਂ ‘ਤੇ ਦਸਤਖਤ ਕੀਤੇ ਤੇ ਫਿਰ ਅਸਤੀਫ਼ੇ ਦੀ ਗੇਮ ਖੇਡੀ ਪਰ ੳਸਨੂੰ ਵੀ ਪੰਜਾਬ ਦੇ ਲੋਕਾਂ ਨੇ ਮੁਆਫ਼ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਹੁਦੇ ਆਉਂਦੇ-ਜਾਂਦੇ ਰਹਿੰਦੇ ਹਨ ਪਰ ਪਾਰਟੀ ਨਹੀਂ ਛੱਡਣੀ ਚਾਹੀਦੀ। ਵੜਿੰਗ ਨੇ ਕੈਪਟਨ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਅਸ਼ੀਰਵਾਦ ਦੇਣ, ਉਨ੍ਹਾਂ ਦਾ ਸਤਿਕਾਰ ਪਹਿਲਾਂ ਦੀ ਤਰ੍ਹਾਂ ਹੀ ਬਹਾਲ ਰਹੇਗਾ। ਸੀਐੱਲਪੀ ਦੀ ਮੀਟਿੰਗ ਸੱਦੇ ਜਾਣ ਤੋਂ ਨਾਰਾਜ਼ ਹੋਣ ਦੇ ਸਵਾਲ ‘ਤੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਅਜਿਹੀ ਮੀਟਿੰਗ ਸੱਦਣ ਕਾਂਗਰਸ ਹਾਈਕਮਾਂਡ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਵਿਚ 600 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਜਿਹੜੀ ਕਿ ਕੈਪਟਨ ਨੂੰ ਨਹੀਂ ਭੁੱਲਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਉਨ੍ਹਾਂ ਰਾਜਪੁਰਾ ਤੋਂ ਪਟਿਆਲਾ ਤਕ ਪੀਆਰਟੀਸੀ ਦੀ ਬੱਸ ‘ਚ ਸਫ਼ਰ ਕਰਕੇ ਲੋਕਾਂ ਤੇ ਡਰਾਇਵਰ, ਕੰਡਕਟਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਜਾਣਨ ਦਾ ਯਤਨ ਕੀਤਾ ਹੈ। ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ਼ ਹਰਵਿੰਦਰ ਸਿੰਘ ਲਾਡੀ, ਗੋਪਾਲ ਸਿੰਘ ਜੱਸੀ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਮੋਹਨ ਲਾਲ ਝੁੰਬਾ ਚੇਅਰਮੈਨ ਮਾਰਕਿਟ ਕਮੇਟੀ ਬਠਿੰਡਾ, ਮਨਜੀਤ ਸਿੰਘ ਕੋਟਫੱਤਾ ਬੁਲਾਰਾ ਯੂਥ ਕਾਂਗਰਸ ਸਮੇਤ ਵੱਡੀ ਗਿਣਤੀ ਵਰਕਰ ਹਾਜ਼ਰ ਸਨ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin