India

ਭਾਜਪਾ ਵੱਲੋਂ ਕੰਗਨਾ ਨੂੰ ਨਸੀਹਤ ‘ਸੰਤ ਭਿੰਡਰਾਂਵਾਲਿਆਂ ਤੇ ਸਿੱਖਾਂ ਖ਼ਿਲਾਫ਼ ਬੇਲੋੜੀਆਂ ਟਿੱਪਣੀਆਂ ਨਾ ਕਰੋ’

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ਐਮਰਜੈਂਸੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਇਸ ਦੇ ਟ੍ਰੇਲਰ ’ਤੇ ਸਿੱਖਾਂ ਨੇ ਇਤਰਾਜ਼ ਜਤਾਇਆ ਹੈ। ਇਸ ਦੌਰਾਨ ਭਾਜਪਾ ਨੇਤਾ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਬੁੱਧਵਾਰ ਨੂੰ ਕਿਹਾ ਕਿ ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਸਿੱਖ ਭਾਈਚਾਰੇ ਖਿਲਾਫ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸੋਮ ਪ੍ਰਕਾਸ਼ ਦਾ ਇਹ ਬਿਆਨ ਮੰਡੀ ਤੋਂ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਨਿਊਜ਼18 ਚੌਪਾਲ ਵਿੱਚ ਦਿੱਤੇ ਇੰਟਰਵਿਊ ਤੋਂ ਬਾਅਦ ਆਇਆ ਹੈ। ਸੋਮ ਪ੍ਰਕਾਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਟਵੀਟ ਵਿੱਚ ਕਿਹਾ, “ਕੰਗਨਾ ਰਣੌਤ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਖ ਭਾਈਚਾਰੇ ਵਿਰੁੱਧ ਬੇਲੋੜੀਆਂ ਟਿੱਪਣੀਆਂ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੀਆਂ ਟਿੱਪਣੀਆਂ
ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਨੂੰ ਅਨੁਸ਼ਾਸਨ ਵਿੱਚ ਰਹਿਣਾ ਚਾਹੀਦਾ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਭਾਰਤੀ ਜਨਤਾ ਪਾਰਟੀ ਦੇ ਨੇਤਾ ਸੋਮ ਪ੍ਰਕਾਸ਼ ਨੇ ਕਿਹਾ ਕਿ ਮੈਂ ਸਿਰਫ਼ ਇਹੀ ਕਿਹਾ ਹੈ ਕਿ ਕਿਸੇ ਨੂੰ ਵੀ ਸੂਬੇ ’ਚ ਸ਼ਾਂਤੀ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਕੰਗਨਾ ਜੋ ਕਰ ਰਹੀ ਹੈ ਉਹ ਸਹੀ ਨਹੀਂ ਹੈ ਅਤੇ ਪਾਰਟੀ ਪਹਿਲਾਂ ਹੀ ਉਨ੍ਹਾਂ ਦੇ ਬਿਆਨ ਤੋਂ ਦੂਰੀ ਬਣਾ ਚੁੱਕੀ ਹੈ।

Related posts

ਆਰ. ਜੀ. ਕਰ ਹਸਪਤਾਲ ਦੇ ਸਾਬਕਾ ਪਿ੍ਰੰਸੀਪਲ ਡਾ. ਸੰਦੀਪ ਘੋਸ਼ ਦੀ ਮੈਡੀਕਲ ਪ੍ਰੈਕਟੀਸ਼ਨਰ ਰਜਿਸਟ੍ਰੇਸ਼ਨ ਰੱਦ

editor

ਰਾਹੁਲ ਗਾਂਧੀ ਰਾਜਨੀਤੀ ਦਾ ਫ਼ੇਲ੍ਹ ਉਤਪਾਦ, ਉਨ੍ਹਾਂ ਦੀ ਵਡਿਆਈ ਕਰਨਾ ਖੜਗੇ ਦੀ ਮਜ਼ਬੂਰੀ: ਨੱਡਾ

editor

ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਭਾਰਤ ਵੱਲੋਂ ਨਿਖੇਧੀ

editor