ਚੇਨਈ,-ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਅੱਜ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਟੀਮ ਦੀ ਮੀਟਿੰਗ ਵਿੱਚ ਚਰਚਾ ਹੋਈ ਹੈ, ਜਿਥੇ ਸਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਕੋਹਲੀ ਨੇ ਇਥੇ ਇੰਗਲੈਂਡ ਖ਼ਿਲਾਫ਼ ਪਹਿਲੇ ਟੈਸਟ ਤੋਂ ਪਹਿਲਾਂ ਮੀਡੀਆ ਨਾਲ ਆਨਲਾਈਨ ਗੱਲਬਾਤ ਕਰਦਿਆਂ ਇਸ ਮਾਮਲੇ ਟੀਮ ਵਿੱਚ ਹੋਈ ਗੱਲਬਾਤ ਦਾ ਵੇਰਵਾ ਨਹੀਂ ਦਿੱਤਾ।
ਉਸ ਨੇ ਸਿਰਫ ਇਹੀ ਕਿਹਾ,ਅਸੀਂ ਟੀਮ ਦੀ ਬੈਠਕ ਵਿੱਚ ਇਸ ’ਤੇ ਸੰਖੇਪ ਚਰਚਾ ਕੀਤੀ ਤੇ ਹਰ ਇੱਕ ਨੇ ਇਸ ਬਾਰੇ ਆਪਣੀ ਰਾਇ ਜ਼ਾਹਰ ਕੀਤੀ।