Sport

ਭਾਰਤੀ ਮਹਿਲਾ ਟੀਮ ਨੇ ਇੰਗਲੈਂਡ ਨੂੰ 347 ਦੌੜਾਂ ਨਾਲ ਹਰਾਇਆ

ਨਵੀਂ ਮੁੰਬਈ –  ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ ਦੀ ਮਹਿਲਾ ਟੀਮ ਵਿਚਾਲੇ ਇੱਕੋ-ਇੱਕ ਟੈਸਟ ਮੈਚ ਖੇਡਿਆ ਗਿਆ। ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ ਭਾਰਤ ਨੇ ਇੰਗਲੈਂਡ ਨੂੰ 347 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਮੇਜ਼ਬਾਨ ਟੀਮ ਨੇ ਇੰਗਲੈਂਡ ਨੂੰ ਜਿੱਤ ਲਈ 479 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘’ਚ ਇੰਗਲੈਂਡ ਦੇ ਸਾਰੇ ਬੱਲੇਬਾਜ਼ 131 ਦੌੜਾਂ ‘’ਤੇ ਪੈਵੇਲੀਅਨ ਪਰਤ ਗਏ। ਪਹਿਲੀ ਪਾਰੀ ‘’ਚ ਵੀ ਇੰਗਲੈਂਡ ਦੀ ਟੀਮ ਸਿਰਫ਼ 136 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਭਾਰਤੀ ਮਹਿਲਾਵਾਂ ਨੇ ਪਹਿਲੀ ਵਾਰ ਘਰੇਲੂ ਮੈਦਾਨ ‘ਤੇ ਇੰਗਲੈਂਡ ਖ਼ਿਲਾਫ਼ ਟੈਸਟ ਮੈਚ ਜਿੱਤਿਆ ਹੈ।ਇਸ ਮੈਚ ‘’ਚ ਟੀਮ ਇੰਡੀਆ ਦੀ ਹਰਫਨਮੌਲਾ ਦੀਪਤੀ ਸ਼ਰਮਾ ਨੇ ਦੋਵੇਂ ਪਾਰੀਆਂ ‘’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 87 ਦੌੜਾਂ ਬਣਾਈਆਂ ਅਤੇ 9 ਵਿਕਟਾਂ ਵੀ ਲਈਆਂ। ਇਹ ਮੈਚ ਜੇਤੂ ਪ੍ਰਦਰਸ਼ਨ ਲਈ ਉਸ ਨੂੰ ਪਲੇਅਰ ਆਫ ਦਾ ਮੈਚ ਚੁਣਿਆ ਗਿਆ। ਪਹਿਲੀ ਪਾਰੀ ‘’ਚ ਬੱਲੇਬਾਜ਼ੀ ਕਰਦੇ ਹੋਏ ਦੀਪਤੀ ਸ਼ਰਮਾ ਨੇ 67 ਦੌੜਾਂ ਦੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ।ਗੇਂਦਬਾਜ਼ੀ ਕਰਦੇ ਹੋਏ ਉਸ ਨੇ 5 ਵਿਕਟਾਂ ਆਪਣੇ ਨਾਂ ਕੀਤੀਆਂ। ਉਹ ਦੂਜੀ ਪਾਰੀ ਵਿੱਚ ਵੀ 4 ਵਿਕਟਾਂ ਲੈਣ ਵਿੱਚ ਕਾਮਯਾਬ ਰਹੀ।ਇੰਗਲੈਂਡ ਦੇ 20 ਬੱਲੇਬਾਜ਼ ਟੀਮ ਇੰਡੀਆ ਵੱਲੋਂ ਪਹਿਲੀ ਪਾਰੀ ਵਿੱਚ ਬਣਾਈਆਂ 428 ਦੌੜਾਂ ਦੇ ਬਰਾਬਰ ਵੀ ਨਹੀਂ ਬਣਾ ਸਕੇ। ਇਸ ਦਾ ਮਤਲਬ ਹੈ ਕਿ ਇੰਗਲੈਂਡ ਦੀਆਂ ਦੋਵੇਂ ਪਾਰੀਆਂ ਦੇ ਸਕੋਰ ਨੂੰ ਜੋੜਨਾ ਵੀ ਭਾਰਤ ਦੀ ਪਹਿਲੀ ਪਾਰੀ ਵਿੱਚ ਬਣਾਈਆਂ ਦੌੜਾਂ ਦੇ ਬਰਾਬਰ ਨਹੀਂ ਸੀ।ਟੀਮ ਇੰਡੀਆ ਲਈ ਇਸ ਮੈਚ ਵਿੱਚ ਚਾਰ ਬੱਲੇਬਾਜ਼ਾਂ ਨੇ ਅਰਧ ਸੈਂਕੜੇ ਲਗਾਏ। ਚਾਰੇ ਅਰਧ ਸੈਂਕੜੇ ਪਹਿਲੀ ਪਾਰੀ ਵਿੱਚ ਲੱਗੇ।

Related posts

ਆਸਮੀਨ ਕੌਰ ਨੇ ਮੁੱਕੇਬਾਜ਼ੀ ਵਿੱਚ ਚਾਂਦੀ ਦਾ ਮੈਡਲ ਜਿੱਤਿਆ

admin

ਟੀ-20 ਵਿਸ਼ਵ ਕੱਪ : ਆਸਟ੍ਰੇਲੀਆ ਨੇ ਓਮਾਨ ਨੂੰ ਹਰਾ ਕੇ ਆਖਰੀ ਮੈਚ ਜਿੱਤਿਆ

admin

ਟੀ-20 ਵਿਸ਼ਵ ਕੱਪ 2026 : ਨਿਊਜ਼ੀਲੈਂਡ ਨੇ ਕੈਨੇਡਾ ਨੂੰ ਹਰਾ ਕੇ ਸੁਪਰ 8 ‘ਚ ਜਗ੍ਹਾ ਬਣਾਈ

admin