Sport

ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ.ਬੀ.ਐੱਫ ਵਿਸ਼ਵ ਖਿਤਾਬ

ਨਵੀਂ ਦਿੱਲੀ – ਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਕੇਮੈਨ ਆਈਲੈਂਡਜ਼ ਵਿਚ ਬਿ੍ਰਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ (ਡਬਲਯੂ.ਬੀ.ਐੱਫ.) ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ।ਸਾਬਕਾ ਓਲੰਪਿਕ ਚਾਂਦੀ ਤਮਗਾ ਜੇਤੂ ਰਾਏ ਜੋਨਸ ਜੂਨੀਅਰ ਦੇ ਅਧੀਨ ਸਿਖਲਾਈ ਲੈਣ ਵਾਲੇ 31 ਸਾਲਾ ਜਾਂਗੜਾ ਨੂੰ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਿ੍ਰਟਿਸ਼ ਮੁੱਕੇਬਾਜ਼ ਦੇ ਖਿਲਾਫ ਮੈਚ ਵਿੱਚ, ਉਸ ਨੇ ਜ਼ਿਆਦਾਤਰ ਰਾਊਂਡਾਂ ਵਿੱਚ ਉੱਪਰਲਾ ਹੱਥ ਰੱਖਿਆ ਸੀ।ਜਾਂਗੜਾ ਨੇ ਸ਼ੁਰੂ ਤੋਂ ਹੀ ਜ਼ਬਰਦਸਤ ਪੰਚ ਲਾਏ ਅਤੇ 10 ਰਾਊਂਡਾਂ ਦੌਰਾਨ ਆਪਣੀ ਤਾਕਤ ਬਰਕਰਾਰ ਰੱਖੀ। ਦੂਜੇ ਪਾਸੇ ਬਿ੍ਰਟਿਸ਼ ਮੁੱਕੇਬਾਜ਼ ਨੇ ਰਫ਼ਤਾਰ ਨੂੰ ਬਰਕਰਾਰ ਰੱਖਣ ਲਈ ਸੰਘਰਸ਼ ਕੀਤਾ। ਕੋਨੋਰ ਨੇ ਵਾਪਸੀ ਕਰਨ ਦੀ ਕੋਸ਼ਿਸ਼ ਕੀਤੀ ਪਰ ਜਾਂਗੜਾ ਨੇ ਜ਼ਿਆਦਾਤਰ ਦੌਰ ਤੱਕ ਬੜ੍ਹਤ ਬਣਾਈ ਰੱਖੀ।ਜਾਂਗੜਾ ਨੇ ਮੀਡੀਆ ਰਿਲੀਜ਼ ਵਿੱਚ ਕਿਹਾ, “ਇਹ ਮੇਰੇ ਕਰੀਅਰ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਨੂੰ ਹਾਸਲ ਕਰਨ ਲਈ ਮੈਂ ਸਾਲਾਂ ਬੱਧੀ ਮਿਹਨਤ ਕੀਤੀ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਦੇਸ਼ ਦਾ ਨਾਂ ਰੌਸ਼ਨ ਕਰ ਸਕਿਆ।”ਹਰਿਆਣਾ ਦੇ ਰਹਿਣ ਵਾਲੇ ਜਾਂਗੜਾ ਨੇ 2021 ਵਿੱਚ ਆਪਣੇ ਪੇਸ਼ੇਵਰ ਮੁੱਕੇਬਾਜ਼ੀ ਦੀ ਸ਼ੁਰੂਆਤ ਕੀਤੀ ਸੀ। ਉਸ ਨੂੰ ਉਮੀਦ ਹੈ ਕਿ ਇਹ ਖਿਤਾਬ ਹੋਰ ਭਾਰਤੀ ਮੁੱਕੇਬਾਜ਼ਾਂ ਨੂੰ ਪੇਸ਼ੇਵਰ ਬਣਨ ਲਈ ਪ੍ਰੇਰਿਤ ਕਰੇਗਾ।ਉਸ ਨੇ ਕਿਹਾ, ”ਮੈਨੂੰ ਲੱਗਦਾ ਹੈ ਕਿ ਇਹ ਖਿਤਾਬ ਦੇਸ਼ ਦੇ ਹੋਰ ਮੁੱਕੇਬਾਜ਼ਾਂ ਲਈ ਰਾਹ ਖੋਲ੍ਹੇਗਾ ਅਤੇ ਉਹ ਵੀ ਪੇਸ਼ੇਵਰ ਮੁੱਕੇਬਾਜ਼ੀ ‘ਚ ਆਪਣਾ ਕਰੀਅਰ ਬਣਾਉਣ ਦਾ ਫੈਸਲਾ ਕਰਨਗੇ। ਸਾਡੇ ਮੁੱਕੇਬਾਜ਼ ਚੰਗੇ ਹਨ ਅਤੇ ਉਨ੍ਹਾਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਜੇਕਰ ਉਸ ਨੂੰ ਚੰਗੇ ਪ੍ਰਮੋਟਰ ਅਤੇ ਮੈਨੇਜਰ ਮਿਲ ਜਾਣ ਤਾਂ ਉਹ ਵਿਸ਼ਵ ਚੈਂਪੀਅਨ ਵੀ ਬਣ ਸਕਦਾ ਹੈ।

Related posts

ਕਿਸੇ ਚਮਤਕਾਰ ਤੋਂ ਘੱਟ ਨਹੀਂ ਆਸਟ੍ਰੇਲੀਆ ਦੇ ਸਾਬਕਾ ਬੈਟਸਮੈਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

admin

ਟੀ-20 ਵਿਸ਼ਵ ਕੱਪ 2026 ਲਈ ਨਿਊਜ਼ੀਲੈਂਡ ਦੀ ਟੀਮ ਦਾ ਐਲਾਨ

admin

ਆਸਟ੍ਰੇਲੀਆ ਦੇ ਪਹਿਲੇ ਮੁਸਲਮਾਨ ਕ੍ਰਿਕਟ ਖਿਡਾਰੀ ਵਲੋਂ ਕ੍ਰਿਕਟ ਤੋਂ ਅਲਵਿਦਾ !

admin