India

ਭਾਰਤੀ ਯੂਨੀਵਰਸਿਟੀਆਂ ਨੂੰ ਵਿਦੇਸ਼ੀ ਸੰਸਥਾਵਾਂ ਵਾਂਗ ਸਾਲ ’ਚ ਦੋ ਵਾਰ ਦਾਖ਼ਲੇ ਦੇਣ ਦੀ ਇਜਾਜ਼ਤ ਹੋਵੇਗੀ: ਯੂ.ਜੀ.ਸੀ.

ਨਵੀਂ ਦਿੱਲੀ – ਭਾਰਤੀ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਨੂੰ ਹੁਣ ਵਿਦੇਸ਼ੀ ਯੂਨੀਵਰਸਿਟੀਆਂ ਵਾਂਗ ਸਾਲ ਵਿੱਚ ਦੋ ਵਾਰ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਇਸ ਸਬੰਧੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੂਜੀਸੀ ਦੇ ਚੇਅਰਮੈਨ ਜਗਦੀਸ਼ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਾਖਲਾ ਪ੍ਰਕਿਰਿਆ ਵਿੱਦਿਅਕ ਸੈਸ਼ਨ 2024-25 ਤੋਂ ਦੋ ਵਾਰ ਜੁਲਾਈ-ਅਗਸਤ ਅਤੇ ਜਨਵਰੀ-ਫਰਵਰੀ ਵਿੱਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਸੰਸਥਾਵਾਂ ਇਹ ਯੋਜਨਾ ਲਾਗੂ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਲਾਭ ਹੋਵੇਗਾ ਜੋ ਬੋਰਡ ਇਮਤਿਹਾਨਾਂ ਦੇ ਨਤੀਜਿਆਂ ’ਚ ਦੇਰ, ਸਿਹਤ ਨਾਲ ਸਬੰਧਤ ਮਾਮਲਿਆਂ ਜਾਂ ਨਿੱਜੀ ਕਾਰਨਾਂ ਕਰਕੇ ਜੁਲਾਈ-ਅਗਸਤ ਸੈਸ਼ਨ ਵਿੱਚ ਕਿਸੇ ਵੀ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਤੋਂ ਖੁੰਝ ਜਾਂਦੇ ਹਨ।

Related posts

ਆਮਦਨ ਕਰ ਵਿਭਾਗ ਦੀ ਵੱਡੀ ਕਾਰਵਾਈ, ਦੇਸ਼ ਭਰ ‘ਚ ਸ਼ਰਾਬ ਕਾਰੋਬਾਰੀਆਂ ਦੇ 400 ਟਿਕਾਣਿਆਂ ‘ਤੇ ਛਾਪੇ

Bunty

ਲੋਕ ਪ੍ਰਧਾਨ ਮੰਤਰੀ ‘ਤੇ ਯਕੀਨ ਕਰਨ ਲਈ ਤਿਆਰ ਨਹੀਂ : ਰਾਹੁਲ ਗਾਂਧੀ

Deepak

ਅਗਲੇ ਕੁਝ ਦਿਨਾਂ ਚ ਉੱਤਰੀ ਅਤੇ ਮੱਧ ਕੇਰਲ ਚ ਭਾਰੀ ਮੀਂਹ ਦੀ ਸੰਭਾਵਨਾ

Bunty