Punjab

ਭਾਰਤੀ ਸੰਵਿਧਾਨ ਲਾਗੂ ਕਰਨ ਦੀ ਜਟਿਲ ਪ੍ਰਕਿਰਿਆ ਵਿੱਚ ਕਈ ਮਹਾਨ ਸ਼ਖਸ਼ੀਅਤਾ ਦਾ ਯੋਗਦਾਨ : ਡਾ. ਖੁਸ਼ਵਿੰਦਰ ਕੁਮਾਰ

ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਡਾ. ਖੁਸ਼ਵਿੰਦਰ ਕੁਮਾਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਡਾ. ਲਕਸ਼ਮੀ ਮਲਹੋਤਰਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਜੀ. ਟੀ. ਰੋਡ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਐਜ਼ੂਕੇਸ਼ਨ ਕਾਲਜ ਵਿਖੇ ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਪਬਲਿਕ ਸਕੂਲ ਵਿਖੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ ਨੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਪ੍ਰਿੰਸੀਪਲ ਸ: ਅਮਰਜੀਤ ਸਿੰਘ ਨਾਲ ਮਿਲ ਕੇ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਇਸ ਮੌਕੇ ਐਜੂਕੇਸ਼ਨ ਵਿਖੇ ਡਾ. ਕੁਮਾਰ ਦੇ ਸਹਿਯੋਗ ਨਾਲ 77ਵਾਂ ਗਣਤੰਤਰ ਦਿਵਸ ਡਾ: ਅੰਜੂ ਤਿਆਗੀ (ਅਸਿਸਟੈਂਟ ਪ੍ਰੋਫੈਸਰ) ਦੀ ਯੋਗ ਅਗਵਾਈ ਹੇਠ ਮਨਾਇਆ ਗਿਆ, ਜਿਸਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ। ਇਸ ਮੌਕੇ ਡਾ. ਖੁਸ਼ਵਿੰਦਰ ਕੁਮਾਰ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਤਿਆਰ ਕਰਕੇ ਲਾਗੂ ਕਰਨਾ ਇਕ ਜਟਿਲ ਪ੍ਰਕਿਰਿਆ ਸੀ ਜਿਸ ’ਚ ਬਹੁਤ ਸਾਰੀਆਂ ਮਹਾਨ ਸ਼ਖਸ਼ੀਅਤਾ ਨੇ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਸੰਵਿਧਾਨ ਦੀ ਮਹਤੱਤਾ ਦੱਸਦਿਆਂ ਵਿਦਿਆਰਥੀਆਂ ਨੂੰ ਨਿਆਂ, ਅਜ਼ਾਦੀ, ਸਮਾਨਤਾ ਅਤੇ ਭਾਈਚਾਰੇ ਜਿਹੀਆਂ ਕਦਰਾਂ ਕੀਮਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਲਈ ਪੇ੍ਰਰਿਤ ਕੀਤਾ। ਉਨ੍ਹਾਂ ਨੌਜਵਾਨ ਪੀੜੀ ਨੂੰ ਦੇਸ਼ ਭਗਤਾਂ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਲਈ ਪ੍ਰੇਰਿਆ। ਇਸ ਮੌਕੇ ਕਾਲਜ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਸਬੰਧੀ ਕਵਿਤਾ ਉਚਾਰਨ ਸਕਿੱਟ ਅਤੇ ਡਾਂਸ ਦਾ ਆਯੋਜਨ ਕੀਤਾ ਗਿਆ।ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਦੀਪ ਕੌਰ, ਸ੍ਰੀ ਤੱਨ, ਮੈਡਮ ਪੂਜਾ ਮਹਿਰਾ, ਸ: ਮਨਮੀਤ ਸਿੰਘ, ਮੈਡਮ ਕਨਿਕਾ, ਮੈਡਮ ਦਵੱਗਿਆ ਅਤੇ ਵਾਈਸ ਪ੍ਰਿੰਸੀਪਲ ੱਪਿੰਦਰ ਕੌਰ ਮਾਹਲ ਨੇ ਕਵਿਤਾ, ਭਾਸ਼ਣ ਅਤੇ ਦੇਸ਼ ਪ੍ਰੇਮ ਗੀਤਾਂ ਰਾਹੀਂ ਗਣਤੰਤਰ ਦਿਵਸ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਕਾਲਜ ਦੇ ਪ੍ਰਿੰ: ਡਾ. ਮਲਹੋਤਰਾ, ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ 26 ਜਨਵਰੀ (ਗਣਤੰਤਰ ਦਿਵਸ) ਸਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਪੂਰੀ ਦੁਨੀਆ ’ਚ ਜਮਹ¨ਰੀਅਤ ਲਈ ਪਛਾਣਿਆ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਹ ਪ®ਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਰਾਸ਼ਟਰ ਨੂੰ ਹੋਰ ਮਜ਼ਬ¨ਤ ਬਣਾਈਏ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਭਰਪੂਰ ਜਾਣਕਾਰੀ ਹੋਣੀ ਚਾਹੀਦੀ।

ਇਸ ਮੌਕੇ ਪਬਲਿਕ ਸਕੂਲ ਸਾਲਾਨਾ ਇਨਾਮ ਵੰਡ ਸਮਾਰੋਹ ਵੀ ਆਯੋਜਿਤ ਕੀਤਾ ਗਿਆ, ਇਸ ਦੌਰਾਨ ਸ: ਸੇਠੀ ਨੇ ਕੌਂਸਲ ਦੇ ਮੈਂਬਰ ਸ: ਗੁਰਮਹਿੰਦਰ ਸਿੰਘ ਅਤੇ ਪ੍ਰਿੰ: ਸ: ਗਿੱਲ ਨਾਲ ਮਿਲ ਕੇ ਵਿਦਿਆਰਥੀਆਂ ਇਨਾਮ ਤਕਸੀਮ ਕੀਤੇ। ਇਸ ਦੌਰਾਨ ਉਕਤ ਅਦਾਰਿਆਂ ’ਚ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਭਰਪੂਰ ਰੰਗਾਰੰਗ ਪ੍ਰੋਗਰਾਮ ਦਾ ਪੇਸ਼ ਕੀਤਾ ਗਿਆ।ਇਸ ਮੌਕੇ ਉਕਤ ਅਦਾਰਿਆਂ ’ਚ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

Related posts

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

admin

ਪਰਗਟ ਸਿੰਘ ਤੇ ਚੰਨੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ

admin

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ

admin