ਵਾਸ਼ਿੰਗਟਨ – ਭਾਰਤ ਦੇ ਚਾਬਹਾਰ ਬੰਦਰਗਾਹ ਸੌਦੇ ਤੋਂ ਨਾਰਾਜ਼ ਅਮਰੀਕਾ ਨੇ ਚਿਤਾਵਨੀ ਦਿੱਤੀ ਹੈ ਕਿ ਈਰਾਨ ਨਾਲ ਵਪਾਰ ਸਮਝੌਤਾ ਕਿਸੇ ਵੀ ਦੇਸ਼ ਲਈ ਮਹਿੰਗਾ ਸਾਬਤ ਹੋਵੇਗਾ। ਅਮਰੀਕਾ ਨੇ ਕਿਹਾ ਹੈ ਕਿ ਈਰਾਨ ਨਾਲ ਵਪਾਰਕ ਸੌਦੇ ਕਰਨ ਵਾਲੇ ਕਿਸੇ ਵੀ ਦੇਸ਼ ਨੂੰ ‘ਪ੍ਰਤੀਬੰਧਾਂ ਦੇ ਸੰਭਾਵਿਤ ਜੋਖਮ’ ਦਾ ਸਾਹਮਣਾ ਕਰਨਾ ਪੈਂਦਾ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਜਾਣਦਾ ਹੈ ਕਿ ਈਰਾਨ ਅਤੇ ਭਾਰਤ ਨੇ ਚਾਬਹਾਰ ਬੰਦਰਗਾਹ ਨਾਲ ਸਬੰਧਤ ਇਕ ਸਮਝੌਤੇ ’ਤੇ ਦਸਤਖਤ ਕੀਤੇ ਹਨ।
ਭਾਰਤ ਨੇ ਸੋਮਵਾਰ ਨੂੰ ਈਰਾਨ ਦੀ ਰਣਨੀਤਕ ਤੌਰ ’ਤੇ ਮਹੱਤਵਪੂਰਨ ਚਾਬਹਾਰ ਬੰਦਰਗਾਹ ਨੂੰ ਚਲਾਉਣ ਲਈ 10 ਸਾਲਾਂ ਦੇ ਇਕਰਾਰਨਾਮੇ ’ਤੇ ਦਸਤਖਤ ਕੀਤੇ, ਜਿਸ ਨਾਲ ਨਵੀਂ ਦਿੱਲੀ ਨੂੰ ਮੱਧ ਏਸ਼ੀਆ ਨਾਲ ਵਪਾਰ ਵਧਾਉਣ ਵਿੱਚ ਮਦਦ ਮਿਲੇਗੀ।
ਭਾਰਤ ਨੇ 2003 ਵਿੱਚ ਊਰਜਾ ਨਾਲ ਭਰਪੂਰ ਈਰਾਨ ਦੇ ਸਿਸਤਾਨ-ਬਲੂਚਿਸਤਾਨ ਸੂਬੇ ਵਿੱਚ ਸਥਿਤ ਚਾਬਹਾਰ ਬੰਦਰਗਾਹ ਨੂੰ ਵਿਕਸਤ ਕਰਨ ਦਾ ਪ੍ਰਸਤਾਵ ਰੱਖਿਆ ਸੀ। ਇਸ ਦੇ ਜ਼ਰੀਏ ਅੰਤਰਰਾਸ਼ਟਰੀ ਉੱਤਰ-ਦੱਖਣੀ ਟਰਾਂਸਪੋਰਟ ਕੋਰੀਡੋਰ (9NS“3) ਦੀ ਵਰਤੋਂ ਕਰਕੇ ਭਾਰਤ ਤੋਂ ਅਫਗਾਨਿਸਤਾਨ ਅਤੇ ਮੱਧ ਏਸ਼ੀਆ ਤੱਕ ਮਾਲ ਭੇਜਿਆ ਜਾ ਸਕਦਾ ਹੈ। ਅਮਰੀਕਾ ਨੇ ਈਰਾਨ ’ਤੇ ਉਸ ਦੇ ਸ਼ੱਕੀ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਪਾਬੰਦੀਆਂ ਲਗਾਈਆਂ ਸਨ, ਜਿਸ ਕਾਰਨ ਬੰਦਰਗਾਹ ਦਾ ਵਿਕਾਸ ਮੱਠਾ ਪੈ ਗਿਆ ਸੀ।
ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਰੋਜ਼ਾਨਾ ਪ੍ਰੈੱਸ ਕਾਨਫਰੰਸ ’ਚ ਕਿਹਾ, ’’ਅਸੀਂ ਉਨ੍ਹਾਂ ਰਿਪੋਰਟਾਂ ਤੋਂ ਜਾਣੂ ਹਾਂ ਕਿ ਈਰਾਨ ਅਤੇ ਭਾਰਤ ਨੇ ਚਾਬਹਾਰ ਬੰਦਰਗਾਹ ਨਾਲ ਸਬੰਧਤ ਇਕ ਸਮਝੌਤੇ ’ਤੇ ਦਸਤਖਤ ਕੀਤੇ ਹਨ।