ਨਵੀਂ ਦਿੱਲੀ – ਸਤੰਬਰ ਵਿਚ ਹੋਣ ਵਾਲੀਆਂ ਜਿਊਇਸ਼ ਹਾਲੀਡੇ ਤੋਂ ਪਹਿਲਾਂ ਭਾਰਤੀ ਖੁਫ਼ੀਆ ਏਜੰਸੀਆਂ ਨੇ ਦੇਸ਼ ਭਰ ਵਿਚ ਅੱਤਵਾਦੀ ਵਾਰਦਾਤ ਦਾ ਸ਼ੱਕ ਪ੍ਰਗਟ ਕੀਤਾ ਹੈ। ਇਸਦੇ ਚਲਦਿਆਂ ਦੇਸ਼ ਭਰ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਯਹੂਦੀ ਨਾਗਰਿਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਸੂਬਿਆਂ ਦੇ ਪੁਲਿਸ ਮੁਖੀਆਂ ਨੂੰ ਅਲਰਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਖ਼ਬਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ ਇਸ ਚਿਤਾਵਨੀ ਵਿਚ ਸਪੱਸ਼ਟ ਰੂਪ ਨਾਲ ਵਰਨਣ ਕੀਤਾ ਗਿਆ ਹੈ ਕਿ ਅੱਤਵਾਦੀ ਸੰਗਠਨ ਇਜਰਾਈਲੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਖ਼ਾਸ ਗੱਲ ਇਹ ਹੈ ਕਿ ਅਫਗਾਨਿਸਤਾਨ ਵਿਚ ਤਾਲਿਬਾਨ ਦੇ ਸੱਤਾ ਗ੍ਰਹਿਣ ਕਰਨ ਤੋਂ ਪਹਿਲਾਂ ਭਾਰਤ ਵਿਚ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤ ਇਹ ਸ਼ੱਕ ਪ੍ਰਗਟਾ ਚੁੱਕਾ ਹੈ ਕਿ ਅਫਗਾਨਿਸਤਾਨ ਵਿਚ ਤਾਲਿਬਾਨ ਸੱਤਾ ਤੋਂ ਬਾਅਦ ਦੇਸ਼ ਵਿਚ ਅੱਤਵਾਦੀ ਵਾਰਦਾਤ ਵਿਚ ਇਜਾਫਾ ਹੋ ਸਕਦਾ ਹੈ।
previous post