India

ਭਾਰਤ ’ਚ ਤੇਜ਼ੀ ਨਾਲ ਵਧ ਰਹੀ ਕੋਰੋਨਾ ਦੀ ਰਫ਼ਤਾਰ

ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ 24 ਘੰਟਿਆ ’ਚ ਕੋਰੋਨਾ ਦੇ 2,71,202 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਕੋਰੋਨਾ ਦੀ ਪਾਜ਼ੇਟਿਵਿਟੀ ਰੇਟ ’ਚ ਕਮੀ ਦਰਜ ਕੀਤੀ ਗਈ ਹੈ। ਪਾਜ਼ੇਟਿਵਿਟੀ ਦਰ 16.66 ਫ਼ੀਸਦ ਤੋਂ ਘੱਟ ਕੇ 16.28 ਫ਼ੀਸਦ ’ਤੇ ਆ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ’ਚ ਪਿਛਲੇ 24 ਘੰਟਿਆਂ ’ਚ 1,38,331 ਕੋਰੋਨਾ ਮਰੀਜ਼ ਠੀਕ ਹੋਏ ਤੇ 314 ਦੀ ਮੌਤ ਹੋਈ ਹੈ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸ 15,50,377 ਹੋ ਗਏ ਹਨ। ਕੋਰੋਨਾ ਤੋੋਂ ਠੀਕ ਹੋਣ ਵਾਲਿਆਂ ਦੀ ਗੱਲ ਕਰੀਏ ਤਾਂ ਇਹ ਅੰਕੜਾ 3,50,85,721 ਤਕ ਪਹੁੰਚ ਗਿਆ ਹੈ। ਦੇਸ਼ਭਰ ’ਚ ਕੋਰੋਨਾ ਕਾਰਨ ਕੁੱਲ ਮੌਤਾਂ ਦੀ ਗਿਣਤੀ 4,86,066 ਹੋ ਗਈ ਹੈ, ਉੱਥੇ ਹੀ ਓਮੀਕ੍ਰੋਨ ਦੇ ਮਾਮਲਿਆਂ ’ਚ ਵੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਬੀਤੇ 24 ਘੰਟਿਆਂ ’ਚ ਇਸ ਦੇ ਕੁੱਲ 7,743 ਮਾਮਲੇ ਦਰਜ ਹੋਏ ਹਨ। ਸ਼ਨੀਵਾਰ ਦੇ ਮੁਕਾਬਲੇ ਇਸ ’ਚ 28.17 ਫ਼ੀਸਦ ਉਛਾਲ ਦੇਖਣ ਨੂੰ ਮਿਲਿਆ ਹੈ।  ਕੋਰੋਨਾ ਦੇ ਵਧਦੇ ਮਾਮਲਿਆਂ ’ਚ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਟੀਕਾਕਰਨ ਅਭਿਆਨ ਵੀ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਦੇਸ਼ ’ਚ ਕੁੱਲ ਟੀਕਾਕਰਨ ਡੋਜ਼ ਦੀ ਗਿਣਤੀ ਹੁਣ 156.76 ਕਰੋੜ ਤੋਂ ਪਾਰ ਪਹੁੰਚ ਗਈ ਹੈ।

Related posts

10 ਹਜ਼ਾਰ ਤੋਂ 4 ਲੱਖ : ਚਾਂਦੀ ਦੀਆਂ ਕੀਮਤਾਂ ਅਸਮਾਨ ਨੂੰ ਛੋਹਣ ਲੱਗੀਆਂ !

admin

ਪ੍ਰਧਾਨ ਮੰਤਰੀ ਹਲਵਾਰਾ ਹਵਾਈ ਅੱਡੇ ਦਾ ਉਦਘਾਟਨ ਕਰਨਗੇ, ਭਾਜਪਾ ਮੰਤਰੀਆਂ ਦੀ ਪਹਿਲੀ ਉਡਾਣ ਦਿੱਲੀ ਤੋਂ ਲੈਂਡ ਕਰੇਗੀ

admin

ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬ੍ਰਿਟਿਸ਼ ਨਾਗਰਿਕ ਹੋਣ ਦਾ ਦੋਸ਼ ਵਾਲੀ ਪਟੀਸ਼ਨ ਖਾਰਜ

admin