India

ਭਾਰਤ ਜੋੜੋ ਨਿਆਏ ਯਾਤਰਾ ਗੁਹਾਟੀ ’ਚ ਦਾਖਲ ਹੋਣ ਤੋਂ ਰੋਕਣ ’ਤੇ ਕਾਂਗਰਸੀ ਵਰਕਰਾਂ ਤੇ ਪੁਲਿਸ ਵਿਚਾਲੇ ਝੜਪ

ਗੁਹਾਟੀ – ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਨੂੰ ਅੱਜ ਗੁਹਾਟੀ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਅਤੇ ਬੈਰੀਕੇਡ ਤੋੜ ਦਿੱਤੇ। ਧਰਨੇ ਦੌਰਾਨ ਕਾਂਗਰਸੀ ਵਰਕਰਾਂ ਨੇ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸੀ ਸਮਰਥਕਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਤਾਕਤ ਦੀ ਵਰਤੋਂ ਕਰਨੀ ਪਈ। ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਪਹਿਲਾਂ ਕਿਹਾ ਸੀ ਕਿ ਸੜਕਾਂ ’ਤੇ ਜਾਮ ਤੋਂ ਬਚਣ ਲਈ ਯਾਤਰਾ ਨੂੰ ਸ਼ਹਿਰ ਵਿਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਖਾਨਾਪਾੜਾ ਦੇ ਗੁਹਾਟੀ ਚੌਕ ’ਤੇ ਭਾਰੀ ਭੀੜ ਇਕੱਠੀ ਹੋਈ ਅਤੇ ਰਾਹੁਲ ਗਾਂਧੀ ਦਾ ਢੋਲ ਨਾਲ ਸਵਾਗਤ ਕੀਤਾ ਗਿਆ। ਕਾਂਗਰਸ ਪ੍ਰਦੇਸ਼ ਇਕਾਈ ਦੇ ਇੰਚਾਰਜ ਜਤਿੰਦਰ ਸਿੰਘ ਨੇ ਕਿਹਾ ਕਿ ਅਸੀਂ ਰੁਕਾਵਟਾਂ ਨੂੰ ਤੋੜ ਕੇ ਜਿੱਤ ਹਾਸਲ ਕੀਤੀ ਹੈ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin