Articles Punjab

‘ਭਾਰਤ ਦੀ ਖੇਡ ਰਾਜਧਾਨੀ’ ਜਲੰਧਰ ਦਾ ਬਰਲਟਨ ਪਾਰਕ ਅਤਿ-ਆਧੁਨਿਕ ਸਪੋਰਟਸ ਹੱਬ ਬਣੇਗਾ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਲਟਨ ਪਾਰਕ ਨੂੰ ਅਤਿ-ਆਧੁਨਿਕ ਸਪੋਰਟਸ ਹੱਬ ਵਿੱਚ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ।

ਜਲੰਧਰ ਦੇ ਮਸ਼ਹੂਰ ਬਰਲਟਨ ਪਾਰਕ ਨੂੰ ਇੱਕ ਵਿਆਪਕ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਸਹੂਲਤਾਂ ਸ਼ਾਮਲ ਹਨ। ਇਸ ਪ੍ਰੋਜੈਕਟ ਤਹਿਤ ਇੱਕ ਅਤਿ-ਆਧੁਨਿਕ ਕ੍ਰਿਕਟ ਮੈਦਾਨ ਸਮੇਤ ਵੱਖ-ਵੱਖ ਹੋਰ ਸਟੇਡੀਅਮ ਅਤੇ ਆਧੁਨਿਕ ਖੇਡ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਲਟਨ ਪਾਰਕ ਨੂੰ ਅਤਿ-ਆਧੁਨਿਕ ਸਪੋਰਟਸ ਹੱਬ ਵਿੱਚ ਤਬਦੀਲ ਕਰਨ ਸਬੰਧੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਪ੍ਰਾਜੈਕਟ ਨੂੰ 78 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇੱਕ ਇਤਿਹਾਸਕ ਪਲ ਦੱਸਦਿਆਂ ਕਿਹਾ ਕਿ, “ਇਹ ਨਵੀਆਂ ਖੇਡ ਸਹੂਲਤਾਂ ਭਾਰਤ ਦੀ ਖੇਡ ਰਾਜਧਾਨੀ ਵਜੋਂ ਜਲੰਧਰ ਨੂੰ ਮਿਲੇ ਦਰਜੇ ਨੂੰ ਹੋਰ ਮਜ਼ਬੂਤ ਕਰਨਗੀਆਂ। ਸਮਾਰਟ ਸਿਟੀ ਮਿਸ਼ਨ ਦੇ ਤਹਿਤ, ਬਰਲਟਨ ਪਾਰਕ ਨੂੰ ਇੱਕ ਵਿਆਪਕ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਸਹੂਲਤਾਂ ਸ਼ਾਮਲ ਹਨ। ਇਸ ਪ੍ਰੋਜੈਕਟ ਤਹਿਤ ਇੱਕ ਅਤਿ-ਆਧੁਨਿਕ ਕ੍ਰਿਕਟ ਮੈਦਾਨ ਸਮੇਤ ਵੱਖ-ਵੱਖ ਹੋਰ ਸਟੇਡੀਅਮ ਅਤੇ ਆਧੁਨਿਕ ਖੇਡ ਸਹੂਲਤਾਂ ਤਿਆਰ ਕੀਤੀਆਂ ਜਾਣਗੀਆਂ। ਦੋ ਬਹੁ-ਮੰਤਵੀ ਸਟੇਡੀਅਮ ਵੀ ਵਿਕਸਤ ਕੀਤੇ ਜਾ ਰਹੇ ਹਨ ਜਿਹਨਾਂ ਵਿੱਚੋਂ ਇੱਕ ਹੈਂਡਬਾਲ, ਬਾਸਕਟਬਾਲ, ਵਾਲੀਬਾਲ, ਬੈਡਮਿੰਟਨ ਅਤੇ ਕੁਸ਼ਤੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਦੂਜਾ ਵੇਟਲਿਫਟਿੰਗ, ਜੂਡੋ ਅਤੇ ਕਬੱਡੀ ਲਈ ਤਿਆਰ ਕੀਤਾ ਜਾ ਰਿਹਾ ਹੈ। ਫੁੱਟਬਾਲ ਅਤੇ ਹਾਕੀ ਲਈ ਵੱਖਰੇ ਸਟੇਡੀਅਮ ਬਣਾਉਣ ਦੀ ਵੀ ਯੋਜਨਾ ਉਲੀਕੀ ਗਈ ਹੈ ਅਤੇ ਨਾਲ ਹੀ ਯੋਗਾ ਪ੍ਰੇਮੀਆਂ ਲਈ ਇੱਕ ਸਮਰਪਿਤ ਯੋਗਾ ਸ਼ੈੱਡ ਅਤੇ ਨੌਜਵਾਨ ਖਿਡਾਰੀਆਂ ਲਈ ਇੱਕ ਸਕੇਟਿੰਗ ਰਿੰਕ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਸਾਈਕਲੰਿਗ ਅਤੇ ਜੌਗਿੰਗ ਟਰੈਕ ਬਣਾਏ ਜਾਣਗੇ ਅਤੇ ਮੌਜੂਦਾ ਲਾਅਨ ਟੈਨਿਸ ਕੋਰਟਾਂ ਨੂੰ ਆਧੁਨਿਕ ਬਣਾਇਆ ਜਾਵੇਗਾ। ਸਪੋਰਟਸ ਹੱਬ ਦੇ ਇੰਨਡੋਰ ਸਟੇਡੀਅਮ ਵਿੱਚ 500 ਦਰਸ਼ਕਾਂ ਅਤੇ ਆਊਟਡੋਰ ਵਿੱਚ 1,000 ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਜਨਤਕ ਸਹੂਲਤ ਵਿੱਚ ਵਾਧਾ ਕਰਨ ਲਈ, ਇਸ ਸਹੂਲਤ ਵਿੱਚ ਕੈਫੇਟੇਰੀਆ, ਸ਼ਾਪਿੰਗ ਕੰਪਲੈਕਸ/ਵੈਂਡਿੰਗ ਜ਼ੋਨ, ਭਰੋਸੇਯੋਗ ਬਿਜਲੀ ਅਤੇ ਪਾਣੀ ਦੀ ਸਪਲਾਈ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਵਰਗੀਆਂ ਸਹੂਲਤਾਂ ਵੀ ਸ਼ਾਮਲ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਨਿਰਵਿਘਨ ਬਿਜਲੀ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਨੂੰ ਟ੍ਰਾਂਸਫਾਰਮਰਾਂ ਅਤੇ ਡੀ.ਜੀ. ਸੈੱਟਾਂ ਨਾਲ ਲੈਸ ਕੀਤਾ ਜਾਵੇਗਾ। ਪਾਰਕ ਵਿੱਚ ਐਂਟਰੀ ਲਈ ਤਿੰਨ ਮੁੱਖ ਰਾਸਤਿਆਂ, ਸੁਚਾਰੂ ਆਵਾਜਾਈ ਪ੍ਰਬੰਧਨ ਲਈ ਟ੍ਰੈਫਿਕ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸੜਕਾਂ ਨੂੰ ਸੁੰਦਰ ਲੈਂਡਸਕੇਪਿੰਗ ਨਾਲ ਤਿਆਰ ਕੀਤਾ ਜਾਵੇਗਾ। ਇਸ ਹੱਬ ਵਿੱਚ 200 ਤੋਂ ਵੱਧ ਚਾਰ-ਪਹੀਆ ਵਾਹਨਾਂ ਅਤੇ 150 ਤੋਂ ਵੱਧ ਦੋ-ਪਹੀਆ ਵਾਹਨਾਂ ਲਈ ਪਾਰਕਿੰਗ ਦੀ ਸਹੂਲਤ ਉਪਲੱਬਧ ਹੋਵੇਗੀ।”

ਦੋਵਾਂ ਆਗੂਆਂ ਨੇ ਕਿਹਾ ਕਿ, “ਜਲੰਧਰ ਵਿੱਚ ਤਿਆਰ ਕੀਤੀਆਂ ਜਾਂਦੀਆਂ ਫੁੱਟਬਾਲਾਂ, ਰਗਬੀ ਬਾਲਾਂ ਅਤੇ ਹੋਰ ਉਪਕਰਨ ਫੀਫਾ ਵਿਸ਼ਵ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਵੱਕਾਰੀ ਸਮਾਗਮਾਂ ਵਿੱਚ ਵਰਤੇ ਜਾਂਦੇ ਹਨ। ਦੁਨੀਆ ਭਰ ਦੇ ਚੋਟੀ ਦੇ ਕ੍ਰਿਕਟ ਖਿਡਾਰੀ ਜਲੰਧਰ ਵਿੱਚ ਬਣੇ ਕ੍ਰਿਕਟ ਬੱਲਿਆਂ ਦੀ ਵਰਤੋਂ ਕਰਦੇ ਹਨ ਅਤੇ ਪੰਜਾਬ ਦੀ ਖੇਡ ਪਰੰਪਰਾ ਇੱਥੋਂ ਸ਼ੁਰੂ ਹੋ ਕੇ ਇੱਥੋਂ ਹੀ ਨਵੀਆਂ ਬੁਲੰਦੀਆਂ ਤੱਕ ਗਈ ਹੈ। ਪੰਜਾਬ ਸਰਕਾਰ ਖੇਡ ਸੈਕਟਰ ਵਿੱਚ ਜਲੰਧਰ ਦੀ ਪ੍ਰਮੁੱਖਤਾ ਨੂੰ ਹੋਰ ਅੱਗੇ ਲੈ ਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰੋਜੈਕਟ ਅਗਲੇ ਸਾਲ ਅੰਦਰ ਮੁਕੰਮਲ ਹੋ ਜਾਵੇਗਾ ਅਤੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਜਲੰਧਰ ਦੀ ਅਮੀਰ ਖੇਡ ਵਿਰਾਸਤ ਹੈ ਅਤੇ ਸ਼ਹਿਰ ਨੂੰ ਬਰਲਟਨ ਪਾਰਕ, ਸੁਰਜੀਤ ਹਾਕੀ ਸਟੇਡੀਅਮ ਅਤੇ ਸਪੋਰਟਸ ਕਾਲਜ ਵਰਗੀਆਂ ਸੰਸਥਾਵਾਂ ਦੇ ਕਾਰਨ ਵਿਸ਼ਵ ਪੱਧਰ ‘ਤੇ ਜਾਣਿਆ ਜਾਂਦਾ ਹੈ।”

Related posts

ਯੁੱਧ ਐਨ ਪੀ ਐਸ ਵਿਰੁੱਧ ਤਹਿਤ 1 ਅਗਸਤ ਨੂੰ ਰੋਸ ਮਾਰਚ ਕੀਤਾ ਜਾਵੇਗਾ !

admin

ਤਜਵੀਜਤ ਸੀਮੇਂਟ ਫੈਕਟਰੀ ਖਿਲਾਫ ਖੜ੍ਹਨ ਵਾਲੀਆਂ ਸੰਸਥਾਵਾਂ ਦਾ ਸਨਮਾਨ 3 ਨੂੰ !

admin

ਬੈਂਕ ਦੁਆਰਾ ਘਰ ਦੀ ਕਬਜਾ ਕਾਰਵਾਈ ਕਿਸਾਨਾਂ ਨੇ ਦਖਲ ਦੇ ਕੇ ਰੁਕਵਾਈ !

admin