ਵਾਸ਼ਿੰਗਟਨ – ਅਮਰੀਕਾ ’ਚ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਕੈਲੀਫੋਰਨੀਆ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਨਮੋਲ ਬਿਸ਼ਨੋਈ ਭਾਰਤ ਅਤੇ ਪੰਜਾਬ ਵਿਚ ਕਈ ਮਾਮਲਿਆਂ ਵਿਚ ਲੋੜੀਂਦਾ ਹੈ। ਭਾਰਤ ਸਰਕਾਰ ਜਲਦ ਹੀ ਉਸ ਦੀ ਹਵਾਲਗੀ ਦੀ ਮੰਗ ਕਰੇਗੀ। ਗੌਰਤਲਬ ਹੈ ਕਿ ਅਨਮੋਲ ਬਿਸ਼ਨੋਈ, ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਉਸ ਨੇ ਮਸ਼ਹੂਰ ਫਿਲਮ ਅਦਾਕਾਰ ਸਲਮਾਨ ਖਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਸੀ। ਸਲਮਾਨ ਦੇ ਘਰ ਫਾਇਰਿੰਗ ਮਾਮਲੇ ਵਿਚ ਵੀ ਉਹ ਮੁਲਜ਼ਮ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ ਨੂੰ ਲੈ ਕੇ ਕੈਲੀਫੋਰਨੀਆ
ਪੁਲਿਸ ਨੇ ਉਸ ’ਤੇ ਕਾਰਵਾਈ ਕੀਤੀ ਹੈ। ਭਾਰਤੀ ਏਜੰਸੀਆਂ ਵਿਚ ਮੋਸਟ ਵਾਂਟੇਡ ਸੀ। ਉਹ ਅਮਰੀਕਾ ਵਿਚ ਲੁਕਿਆ ਹੋਇਆ ਸੀ। ਉਹ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਲਜ਼ਮ ਵੀ ਹੈ। ਜੋਧਪੁਰ ਜੇਲ੍ਹ ਵਿਚ ਸਜ਼ਾ ਕੱਟ ਚੁੱਕਿਆ ਹੈ। ਬਾਬਾ ਸਿੱਦੀਕੀ ਮਾਮਲੇ ਵਿਚ ਵੀ ਲੋੜੀਂਦਾ ਹੈ। ਜਲਦ ਦੀ ਭਾਰਤ ਦੇ ਹਵਾਲਗੀ ਦੀ ਪ੍ਰਕਿਰਿਆ ਕੀਤੀ ਜਾਵੇਗੀ।
previous post