ਵਾਸਿ਼ੰਗਟਨ – ਯੂਐਸ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ ਵੱਲੋਂ ਭਾਰਤ ਵਿੱਚ ਵੋਟਰ ਟਰਨਆਊਟ ਲਈ ਅਲਾਟ ਕੀਤੇ ਗਏ 21 ਮਿਲੀਅਨ ਡਾਲਰ ਸਮੇਤ ਖਰਚਿਆਂ ਵਿੱਚ ਕਟੌਤੀ ਦਾ ਐਲਾਨ ਕਰਨ ਤੋਂ ਕੁਝ ਦਿਨ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਨੂੰ ਆਪਣੀ ਵਧਦੀ ਆਰਥਿਕਤਾ ਅਤੇ ਉੱਚ ਟੈਕਸ ਦਰਾਂ ਦੇ ਨਾਲ ਅਜਿਹੀ ਵਿੱਤੀ ਸਹਾਇਤਾ ਦੀ ਲੋੜ ਨਹੀਂ ਹੈ। ਟਰੰਪ ਨੇ ਕਿਹਾ “ਅਸੀਂ ਭਾਰਤ ਨੂੰ 21 ਮਿਲੀਅਨ ਡਾਲਰ ਕਿਉਂ ਦੇ ਰਹੇ ਹਾਂ? ਉਨ੍ਹਾਂ ਕੋਲ ਬਹੁਤ ਜ਼ਿਆਦਾ ਪੈਸਾ ਹੈ। ਸਾਡੇ ਪੱਖੋਂ ਉਹ ਦੁਨੀਆ ਦੇ ਸਭ ਤੋਂ ਵੱਧ ਟੈਕਸ ਲਗਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹਨ, ਅਸੀਂ ਮੁਸ਼ਕਿਲ ਨਾਲ ਉੱਥੇ ਜਾ ਸਕਦੇ ਹਾਂ ਕਿਉਂਕਿ ਉਨ੍ਹਾਂ ਦੇ ਟੈਰਿਫ ਬਹੁਤ ਜ਼ਿਆਦਾ ਹਨ। ਮੈਂ ਭਾਰਤ ਅਤੇ ਉਨ੍ਹਾਂ ਦੇ ਪ੍ਰਧਾਨ ਮੰਤਰੀ ਦਾ ਸਤਿਕਾਰ ਕਰਦਾ ਹਾਂ, ਪਰ ਵੋਟਰ ਟਰਨਆਊਟ ਲਈ 21 ਮਿਲੀਅਨ ਡਾਲਰ ਦੇ ਰਿਹਾ ਹਾਂ?’’
ਡੋਨਾਲਡ ਟਰੰਪ ਨੇ ਪਿਛਲੇ ਮਹੀਨੇ ਮਸਕ ਨੂੰ ਨਵੇਂ ਡਿਪਾਰਟਮੈਂਟ ਆਫ ਗਵਰਨਮੈਂਟ ਐਫੀਸ਼ੈਂਸੀ ਦਾ ਮੁਖੀ ਚੁਣਿਆ ਸੀ। ਸ਼ਾਸਨ ਵਿੱਚ ਸੁਧਾਰ ਕਰਨ ਅਤੇ ਵਾਧੂ ਖਰਚਿਆਂ ਨੂੰ ਰੋਕਣ ਦੇ ਕੰਮ ਵਿੱਚ ਨੇ 15 ਫਰਵਰੀ ਨੂੰ ‘ਐਕਸ’ ਨੂੰ ਇੱਕ ਪੋਸਟ ਵਿੱਚ ਟੈਕਸਦਾਤਾਵਾਂ ਦੇ ਕਰੋੜਾਂ ਡਾਲਰਾਂ ਦੀ ਲਾਗਤ ਵਾਲੇ ਕਈ ਪ੍ਰੋਗਰਾਮਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ।