India

ਭਾਰਤ ਨੇ ਅਮਰੀਕਾ ਸਾਹਮਣੇ ਕਾਰੋਬਾਰੀਆਂ ਨੂੰ ਵੀਜ਼ਾ ਮਿਲਣ ’ਚ ਦੇਰੀ ਦੇਰੀ ਦਾ ਮੁੱਦਾ ਉਠਾਇਆ

ਨਵੀਂ ਦਿੱਲੀ – ਭਾਰਤ ਨੇ ਅਮਰੀਕਾ ਨਾਲ ਵਪਾਰ ਨੀਤੀ ਮੰਚ (ਟੀ.ਪੀ.ਐੱਫ.) ਦੀ ਬੈਠਕ ’ਚ ਘਰੇਲੂ ਕਾਰੋਬਾਰਾਂ ਨੂੰ ਸਮੇਂ ’ਤੇ ਵੀਜ਼ਾ ਪ੍ਰਾਪਤ ਕਰਨ ’ਚ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਅਮਰੀਕਾ ਨੂੰ ਇਸ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ। ਸਨਿਚਰਵਾਰ ਨੂੰ ਅਧਿਕਾਰਤ ਬਿਆਨ ’ਚ ਇਹ ਜਾਣਕਾਰੀ ਦਿਤੀ ਗਈ। ਸ਼ੁਕਰਵਾਰ ਨੂੰ ਇੱਥੇ ਹੋਈ 14ਵੀਂ ਟੀ.ਪੀ.ਐਫ. ਮੀਟਿੰਗ ਦੌਰਾਨ ਭਾਰਤੀ ਕਾਰੋਬਾਰਾਂ ਲਈ ਵੀਜ਼ਾ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਿਆ।ਇਸ ਦੀ ਸਹਿ-ਪ੍ਰਧਾਨਗੀ ਅਮਰੀਕੀ ਵਪਾਰ ਪ੍ਰਤੀਨਿਧੀ ਕੈਥਰੀਨ ਟੇਈ ਅਤੇ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕੀਤੀ। ਵਣਜ ਮੰਤਰਾਲੇ ਨੇ ਇਕ ਬਿਆਨ ’ਚ ਕਿਹਾ ਕਿ ਦੋਹਾਂ ਮੰਤਰੀਆਂ ਨੇ ਮੰਨਿਆ ਕਿ ਦੋਹਾਂ ਦੇਸ਼ਾਂ ਦਰਮਿਆਨ ਪੇਸ਼ੇਵਰ ਅਤੇ ਹੁਨਰਮੰਦ ਕਾਮਿਆਂ, ਵਿਦਿਆਰਥੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀ ਸੈਲਾਨੀਆਂ ਦੀ ਆਵਾਜਾਈ ਦੁਵਲੀ ਆਰਥਕ ਅਤੇ ਤਕਨੀਕੀ ਭਾਈਵਾਲੀ ਦੇ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ।ਬਿਆਨ ਅਨੁਸਾਰ, ‘‘ਗੋਇਲ ਨੇ ਵੀਜ਼ਾ ਪ੍ਰਕਿਰਿਆ ’ਚ ਲੱਗਣ ਵਾਲੇ ਸਮੇਂ ਕਾਰਨ ਭਾਰਤ ਤੋਂ ਆਉਣ ਵਾਲੇ ਕਾਰੋਬਾਰੀ ਸੈਲਾਨੀਆਂ ਨੂੰ ਦਰਪੇਸ਼ ਚੁਨੌਤੀਆਂ ਨੂੰ ਉਜਾਗਰ ਕੀਤਾ ਅਤੇ ਅਮਰੀਕਾ ਨੂੰ ਇਸ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਦੋਹਾਂ ਧਿਰਾਂ ਨੇ ਭਾਰਤ ਅਤੇ ਅਮਰੀਕਾ ਦਰਮਿਆਨ ਦੁਵਲੇ ਵਪਾਰ ਨੂੰ ਉਤਸ਼ਾਹਤ ਕਰਨ ’ਚ ਪੇਸ਼ੇਵਰ ਸੇਵਾਵਾਂ ਦੀ ਭੂਮਿਕਾ ਨੂੰ ਵੀ ਮੰਨਿਆ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

admin

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin