India

ਭਾਰਤ ਨੇ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ-ਪ੍ਰਾਈਮ ਦੀ ਸਫ਼ਲ ਪਰਖ ਕੀਤੀ

ਨਵੀਂ ਦਿੱਲੀ – ਉੜੀਸਾ ਦੇ ਤੱਟ ਤੋਂ ਦੂਰ ਏਪੀਜੇ ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ-ਪ੍ਰਾਈਮ ਦਾ ਸਫਲ ਪ੍ਰੀਖਣ ਕੀਤਾ ਗਿਆ। ਰੱਖਿਆ ਮੰਤਰਾਲੇ ਨੇ ਕਿਹਾ ਕਿ ਪ੍ਰੀਖਣ ਬੀਤੀ ਸ਼ਾਮ ਨੂੰ ਕੀਤਾ ਗਿਆ। ਰਣਨੀਤਕ ਬਲ ਕਮਾਂਡ (ਐੱਸਐੱਫਸੀ), ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਦੇ ਨਾਲ 3 ਅਪਰੈਲ ਨੂੰ ਸ਼ਾਮ 7 ਵਜੇ ਅਗਨੀ-ਪ੍ਰਾਈਮ ਦਾ ਸਫਲ ਉਡਾਣ-ਪਰੀਖਣ ਕੀਤਾ। ਮੰਤਰਾਲੇ ਨੇ ਬਿਆਨ ਵਿੱਚ ਕਿ ਪਰਖ ਨੂੰ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਰਣਨੀਤਕ ਬਲਾਂ ਦੇ ਮੁਖੀ ਅਤੇ ਡੀਆਰਡੀਓ ਅਤੇ ਭਾਰਤੀ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੇ ਦੇਖਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਫਲ ਪ੍ਰੀਖਣ ਲਈ ਵਧਾਈ ਦਿੱਤੀ ਹੈ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin