Sport

ਭਾਰਤ ਨੇ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾਇਆ

ਚੇਨਈ – ਪਹਿਲੀ ਪਾਰੀ ਵਿਚ ਸ਼ਾਨਦਾਰ ਸੈਂਕੜਾ ਜੜਨ ਵਾਲੇ ਰਵੀਚੰਦਰਨ ਅਸ਼ਿਵਨ ਵੱਲੋਂ ਦੂਜੀ ਪਾਰੀ ਦੌਰਾਨ ਆਪਣੇ ਖ਼ਾਸ ਅੰਦਾਜ਼ ਵਿਚ 6 ਵਿਕਟਾਂ ਝਟਕਾਏ ਜਾਣ ਸਦਕਾ ਭਾਰਤ ਨੇ ਦੋ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਗਏ ਪਹਿਲੇ ਮੈਚ ਵਿਚ ਮਹਿਮਾਨ ਬੰਗਲਾਦੇਸ਼ ਨੂੰ ਐਤਵਾਰ ਨੂੰ 280 ਦੌੜਾਂ ਨਾਲ ਹਰਾ ਦਿੱਤਾ। ਭਾਰਤੀ ਟੀਮ ਮੈਚ ਦੇ ਚੌਥੇ ਦਿਨ ਹੀ ਬੰਗਲਾਦੇਸ਼ ਨੂੰ ਜ਼ੋਰਦਾਰ ਢੰਗ ਨਾਲ ਮਾਤ ਦੇਣ ਵਿਚ ਕਾਮਯਾਬ ਰਹੀ, ਜਿਸ ਸਦਕਾ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਆਪਣੇ ਸ਼ਾਨਦਾਰ ਰਿਕਾਰਡ ਨੂੰ ਜਾਰੀ ਰੱਖਿਦਆਂ 1-0 ਦੀ ਅਜੇਤੂ ਲੀਡ ਲੈ ਲਈ ਹੈ।ਬੰਗਲਾਦੇਸ਼ ਨੇ ਐਤਵਾਰ ਸਵੇਰੇ ਪਿਛਲੇ ਦਿਨ ਦੇ ਆਪਣੇ ਸਕੋਰ 4 ਵਿਕਟਾਂ ਉਤੇ 158 ਦੌੜਾਂ ਤੋਂ ਅਗਾਂਹ ਬੱਲੇਬਾਜ਼ੀ ਸ਼ੁਰੂ ਕੀਤੀ ਪਰ ਇਸ ਦੀ ਸਾਰੀ ਟੀਮ ਕੁੱਲ 234 ਦੌੜਾਂ ਦੇ ਸਕੋਰ ਉਤੇ ਹੀ ਆਊਟ ਹੋ ਗਈ। ਅਸ਼ਿਵਨ ਨੇ 88 ਦੌੜਾਂ ਦੇ ਕੇ 6 ਵਿਕਟਾਂ ਝਟਕਾਈਆਂ। ਉਸ ਨੂੰ ਰਵਿੰਦਰ ਜਡੇਜਾ ਦਾ ਵੀ ਵਧੀਆ ਸਾਥ ਮਿਲਿਆ ਜਿਸ ਨੇ 58 ਦੌੜਾਂ ਦੇਕੇ 3 ਵਿਕਟਾਂ ਲਈਆਂ।ਬੰਗਲਾਦੇਸ਼ ਦੇ ਕਪਤਾਨ ਹਸਨ ਸ਼ੰਟੋ ਨੇ 127 ਗੇਂਦਾਂ ਵਿਚ ਅੱਠ ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 82 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਪਰ ਉਸ ਨੂੰ ਟੀਮ ਦੇ ਹੋਰ ਕਿਸੇ ਬੱਲੇਬਾਜ਼ ਦਾ ਖ਼ਾਸ ਸਾਥ ਨਹੀਂ ਮਿਲ ਸਕਿਆ। –
ਦੂਜੇ ਟੈਸਟ ਮੈਚ ਲਈ ਭਾਰਤੀ ਟੀਮ
ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜਾਇਸਵਾਲ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐੱਲ ਰਾਹੁਲ, ਸਰਫਰਾਜ਼ ਖਾਨ, ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਦੀਪ ਆਕਾਸ਼, ਜਸਪ੍ਰੀਤ ਬੁਮਰਾਹ ਅਤੇ ਯਸ਼ ਦਿਆਲ।

Related posts

ਪੰਜਾਬ ਦੇ ਮਨਪ੍ਰੀਤ ਸਿੰਘ, ਨੀਰਜ ਚੋਪੜਾ ਸਣੇ 12 ਖਿਡਾਰੀਆਂ ਨੂੰ ‘ਮੇਜਰ ਧਿਆਨਚੰਦ ਖੇਲ ਰਤਨ ਐਵਾਰਡ’

Bunty

ਅਮਿਤ ਪੰਘਾਲ ਕੁਆਰਟਰ ਫਾਈਨਲ ‘ਚ, ਵਾਨੁਆਤੁ ਦੇ ਨਾਮਰੀ ਬੇਰੀ ਨੂੰ ਸਰਬਸੰਮਤੀ ਦੇ ਫ਼ੈਸਲੇ ਨਾਲ ਹਰਾਇਆ

Bunty

(ICC) ਨੇ ਆਗਾਮੀ ਟੀ-20 ਵਿਸ਼ਵ ਕੱਪ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ

Bunty