Sport

ਭਾਰਤ-ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣ ਦੀ ਪਹਿਲਕਦਮੀ ਕਰਨ – ਜਥੇਦਾਰ ਗੜਗੱਜ

ਸਿੰਘ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ।

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਕੋਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਪਹਿਲਗਾਮ ਵਿੱਚ ਯਾਤਰੀਆਂ ‘ਤੇ ਹੋਏ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਆਈ ਕੁੜੱਤਣ ਦੌਰਾਨ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਆਵਾਜਾਈ ਤੇ ਵਪਾਰਕ ਅਤੇ ਕੂਟਨੀਤਿਕ ਸਬੰਧ ਤੋੜ ਲਏ ਗਏ ਸਨ। ਇਸੇ ਤਹਿਤ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਸੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਛੇਤੀ ਖੋਲ੍ਹਿਆ ਜਾਵੇ ਜੋ ਪਿਛਲੇ ਲਗਪਗ ਇੱਕ ਸਾਲ ਤੋਂ ਬੰਦ ਪਿਆ ਹੈ। ਲਾਂਘਾ ਬੰਦ ਹੋਣ ਕਰਕੇ ਸਿੱਖ ਸੰਗਤ ਗੁਰੂ ਨਾਨਕ ਦੇਵ ਦੇ ਘਰ ਦੇ ਦਰਸ਼ਨ ਕਰਨ ਤੋਂ ਵਾਂਝੀ ਹੈ। ਉਨ੍ਹਾਂ 14 ਸਾਲ ਦੇ ਲੰਮੇ ਸਮੇਂ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 10 ਜੂਨ ਨੂੰ ਜਾਣ ਵਾਲੇ ਜਥੇ ਦਾ ਸਵਾਗਤ ਕਰਦਿਆਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ 1974 ਦੀ ਸਹਿਮਤੀ ਮੁਤਾਬਕ ਹਰ ਸਾਲ ਚਾਰ ਸਿੱਖ ਜਥੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ, ਪਰੰਤੂ ਪੰਚਮ ਪਾਤਸ਼ਾਹ ਦੀ ਸ਼ਹੀਦੀ ਮੌਕੇ ਆਖਰੀ ਜਥਾ ਜੂਨ 2013 ਵਿੱਚ ਗਿਆ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਾਹੌਰ ਵਿਖੇ ਹੋਈ ਹੈ, ਇਸ ਲਈ ਇਹ ਅਤਿ ਜ਼ਰੂਰੀ ਹੈ ਕਿ ਹਰ ਸਾਲ ਸਮੁੱਚਾ ਖ਼ਾਲਸਾ ਪੰਥ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਉੱਥੇ ਇਕੱਤਰ ਹੋਵੇ ਅਤੇ ਗੁਰਮਤਿ ਸਮਾਗਮ ਰਾਹੀਂ ਸ਼ਰਧਾ ਸਤਿਕਾਰ ਭੇਟ ਕਰੇ।  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਸਾਲ ਜਦੋਂ ਉਹ ਨਵੰਬਰ 2025 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਸੀ ਕਿ ਜੋ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪੰਚਮ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿਛਲੇ ਲੰਮੇ ਸਮੇਂ ਤੋਂ ਨਹੀਂ ਗਿਆ ਉਹ ਜਾਵੇ। ਉਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਨੁਮਾਇੰਦਿਆਂ ਨਾਲ ਵੀ ਇਸ ਮਾਮਲੇ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਜਥੇ ਸਬੰਧੀ ਹਾਂ ਪੱਖੀ ਹੁੰਗਾਰਾ ਭਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਸਨਮੁਖ ਕੀਤੀ ਗਈ ਅਰਦਾਸ ਪੂਰੀ ਹੋਈ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨੂੰ ਜਾਂਦਾ ਲਾਂਘਾ ਵੀ ਪਿਛਲੇ ਲਗਭਗ ਇੱਕ ਸਾਲ ਤੋਂ ਬੰਦ ਪਿਆ ਹੈ ਜਿਸ ਕਰਕੇ ਸਿੱਖ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਘਰ ਦੇ ਦਰਸ਼ਨ ਕਰਨ ਤੋਂ ਵਾਂਝੀ ਹੈ। ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੋਲ੍ਹਿਣ ਤਾਂ ਜੋ ਸਿੱਖ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਸਕਣ।

Related posts

ਆਸਟ੍ਰੇਲੀਆ ਦੇ ਬੰਗਲਾਦੇਸ਼ ਦੇ ਨਾਲ ਕ੍ਰਿਕਟ ਦੇ ਦਿਲਚਸਪ ਮੈਚ ਹੋਣਗੇ

admin

ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੇ ਫ੍ਰੈਂਚ ਓਪਨ 2026 ਖਿਤਾਬ ਜਿੱਤਿਆ

admin

1 ਅਕਤੂਬਰ ਤੋਂ ਲਾਗੂ ਹੋਵੇਗਾ ਘੱਟ ਰੋਸ਼ਨੀ ‘ਚ ਪਿੰਕ ਬਾਉਲ ਦੀ ਵਰਤੋਂ ਦਾ ਨਵਾਂ ਨਿਯਮ।

admin