ਫ਼ਾਜ਼ਿਲਕਾ – ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਬੀਐੱਸਐੱਫ ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਦੇ ਜਲਾਲਾਬਾਦ ਇਲਾਕੇ ਵਿਚ ਕੌਮਾਂਤਰੀ ਸਰਹੱਦ ਦੀ ਚੌਕੀ ਐੱਸਐੱਸ ਨੇੜਿਓਂ ਬੀਐੱਸਐੱਫ ਦੀ 2 ਬਟਾਲੀਅਨ ਦੇ ਜਵਾਨਾਂ ਨੇ ਜ਼ਮੀਨ ਵਿਚ ਦਬੀ 5 ਪੈਕਟ ਹੈਰੋਇਨ ਬਰਾਮਦ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਕੌਮਾਂਤਰੀ ਸਰਹੱਦ ’ਤੇ ਪੈਰਾਂ ਦੇ ਨਿਸ਼ਾਨ ਤੋਂ ਬਾਅਦ ਬੀਐੱਸਐੱਫ ਵੱਲੋਂ ਉਸ ਥਾਂ ’ਤੇ ਸਰਚ ਆਪਰੇਸ਼ਨ ਚਲਾਈਆ ਗਿਆ ਸੀ। ਬਰਾਮਦ ਹੋਈ ਹੈਰੋਇਨ ਦਾ ਵਜ਼ਨ 5 ਕਿੱਲੋਗ੍ਰਾਮ ਦੇ ਕਰੀਬ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।