ਨਵੀਂ ਦਿੱਲੀ – ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਪਿਛਲੇ 9 ਮਹੀਨਿਆਂ ਤੋਂ ਕਿਸਾਨ ਬਾਰਡਰਾਂ ‘ਤੇ ਬੈਠੇ ਹੋਏ ਹਨ ਪਰ ਅਜੇ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਪਾਈਆਂ ਹਨ। ਇਸ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਕਾਰ ਕਈ ਦੌਰ ਦੀ ਗੱਲਬਾਤ ਵੀ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਜਿੱਥੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ‘ਤੇ ਅੜੇ ਹੋਏ ਹਨ, ਉੱਥੇ ਸਰਕਾਰ ਇਨ੍ਹਾਂ ਨੂੰ ਰੱਦ ਕਰਨ ਦੇ ਮੂਡ ‘ਚ ਬਿਲਕੁਲ ਵੀ ਨਹੀਂ ਹੈ। ਜਿਸ ਨਾਲ ਸਰਕਾਰ ਤੇ ਕਿਸਾਨਾਂ ਵਿਚਕਾਰ ਖਿੱਚੋਤਾਣ ਘੱਟ ਨਹੀਂ ਹੋ ਪਾ ਰਹੀ ਹੈ।
ਇਸ ਵਿਚਕਾਰ ਹੁਣ ਅੰਦੋਲਨ ਨੂੰ ਤੇਜ਼ ਕਰਦਿਆਂ ਕਿਸਾਨਾਂ ਨੇ 25 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ ਪਰ ਹੁਣ ਇਸ ਤਰੀਕ ਨੂੰ ਬਦਲ ਦਿੱਤਾ ਹੈ। ਇਸ ਬਾਰੇ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ ਭਾਰਤ ਬੰਦ ਹੁਣ 25 ਸਤੰਬਰ ਨੂੰ ਨਹੀਂ ਬਲਕਿ 27 ਸਤੰਬਰ ਨੂੰ ਹੋਵੇਗਾ। ਇਸ ਦਾ ਰਸਮੀਂ ਐਲਾਨ ਸੰਯੁਕਤ ਮੋਰਚਾ ਵੱਲੋਂ ਜਲਦ ਹੀ ਕੀਤਾ ਜਾਵੇਗਾ।