India

ਭਾਰਤ ਵਿਰੋਧੀ ਕੱਟੜਪੰਥੀਆਂ ਤੇ ਵੱਖਵਾਦੀਆਂ ਨੂੰ ਵਿਦੇਸ਼ਾਂ ’ਚ ਥਾਂ ਨਹੀਂ ਮਿਲਣੀ ਚਾਹੀਦੀ: ਜੈਸ਼ੰਕਰ

ਗਾਂਧੀਨਗਰ – ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਵਿਚ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਰਤ ਤੋਂ ਬਾਹਰ ਕੱਟੜਪੰਥੀਆਂ ਤੇ ਵੱਖਵਾਦੀ ਤਾਕਤਾਂ ਨੂੰ ਅਜਿਹੀ ਜਗ੍ਹਾ ਨਹੀਂ ਮਿਲਣੀ ਚਾਹੀਦੀ। ਉਹ ਇੱਥੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਦੀ ਤੀਜੀ ਕਨਵੋਕੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ, ‘ਮੈਂ ਖ਼ਬਰ ਦੇਖੀ ਹੈ, ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਇਸ ਬਾਰੇ ਚਿੰਤਤ ਹਾਂ।ਭਾਰਤ ਤੋਂ ਬਾਹਰ ਕੱਟੜਪੰਥੀ ਅਤੇ ਵੱਖਵਾਦੀ ਤਾਕਤਾਂ ਨੂੰ ਜਗ੍ਹਾ ਨਹੀਂ ਮਿਲਣੀ ਚਾਹੀਦੀ।ਸਾਡੇ ਵਣਜ ਦੂਤਘਰ ਨੇ ਜੋ ਵੀ ਹੋਇਆ ਉਸ ਬਾਰੇ (ਯੂ.ਐੱਸ.) ਸਰਕਾਰ ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੈਨੂੰ ਵਿਸ਼ਵਾਸ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।’

Related posts

ਡੀਪਫੇਕ ਤੇ ਭਾਰਤ ਸਰਕਾਰ ਦਾ ਸਖ਼ਤ ਐਕਸ਼ਨ, 24 ਨਵੰਬਰ ਨੂੰ ਆ ਸਕਦੈ ਨਵਾਂ ਕਾਨੂੰਨ

Bunty

ਨਕਲੀ ਦਵਾਈਆਂ ਬਨਾਉਣ ਤੇ ਵੇਚਣ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼ !

admin

ਭਾਜਪਾ ਨੇਤਾ ਦੇ ਕਤਲ ਮਾਮਲੇ ਦੀ ਜਾਂਚ ਲਈ NIA ਨੇ 9 ਥਾਵਾਂ ‘ਤੇ ਮਾਰੇ ਛਾਪੇ

Bunty