ਭਾਰਤੀ ਫੌਜ ਦੇ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ ਦੇ ਅੰਦਰ ਹਵਾਈ ਹਮਲੇ ਤੋਂ ਬਾਅਦ ਪੂਰੇ ਭਾਰਤ ਦੇ ਵਿੱਚ ਕਈ ਥਾਵਾਂ ‘ਤੇ ਮੌਕ ਡ੍ਰਿਲਸ ਕੀਤੇ ਜਾ ਰਹੇ ਹਨ। 7 ਮਈ ਨੂੰ ਕੇਂਦਰ ਸਰਕਾਰ ਨੇ ਕਈ ਰਾਜਾਂ ਵਿੱਚ ਮੌਕ ਡ੍ਰਿਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸਮੇਂ ਦੌਰਾਨ ਸਿਵਲ ਡਿਫੈਂਸ ਨਾਲ ਜੁੜੇ ਲੋਕਾਂ ਵਲੋਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ।
ਦੇਸ਼ ਭਰ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲਸ ਜ਼ੋਰਾਂ-ਸ਼ੋਰਾਂ ਨਾਲ ਕੀਤੇ ਜਾ ਰਹੇ ਹਨ। ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ 300 ਤੋਂ ਵੱਧ ਥਾਵਾਂ ‘ਤੇ ਮੌਕ ਡ੍ਰਿਲ ਕੀਤੇ ਜਾ ਰਹੇ ਹਨ। ਜਿਸ ਵਿੱਚ ਨਾਗਰਿਕਾਂ ਨੂੰ ਜੰਗ ਦੌਰਾਨ ਬਚਾਅ ਸਮੇਤ ਸਾਰੀਆਂ ਮਹੱਤਵਪੂਰਨ ਸਥਿਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।ਗ੍ਰਹਿ ਮੰਤਰਾਲੇ ਨੇ ਮੌਕ ਡ੍ਰਿਲਸ ਲਈ ਥਾਵਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਹੈ। ਜਿਸ ਵਿੱਚ ਸ਼੍ਰੇਣੀ-1 ਵਿੱਚ ਸਭ ਤੋਂ ਵੱਧ ਸੰਵੇਦਨਸ਼ੀਲ ਸਥਾਨ ਸ਼ਾਮਲ ਹਨ, ਸ਼੍ਰੇਣੀ-2 ਵਿੱਚ ਸੰਵੇਦਨਸ਼ੀਲ ਸਥਾਨ ਸ਼ਾਮਲ ਹਨ ਅਤੇ ਸ਼੍ਰੇਣੀ-3 ਵਿੱਚ ਘੱਟ ਸੰਵੇਦਨਸ਼ੀਲ ਸਥਾਨ ਸ਼ਾਮਲ ਹਨ।
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਵਧਦੇ ਤਣਾਅ ਅਤੇ ਸੰਭਾਵੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਅੱਜ ਦੇਸ਼ ਭਰ ਵਿੱਚ ਮੌਕ ਡ੍ਰਿਲਸ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਮੁੰਬਈ ਅਤੇ ਮੱਧ ਪ੍ਰਦੇਸ਼ ਤੋਂ ਕਰਨਾਟਕ ਤੱਕ ਸਿਵਲ ਸੁਰੱਖਿਆ ਮੌਕ ਡ੍ਰਿਲ ਕੀਤੀ ਜਾ ਰਹੀ ਹੈ।
ਸਿਵਲ ਸੁਰੱਖਿਆ ਮੌਕ ਡ੍ਰਿਲ ਆਮ ਤੌਰ ‘ਤੇ ਯੁੱਧ ਅਤੇ ਐਮਰਜੈਂਸੀ ਦੇ ਸਮੇਂ ਕੀਤੀ ਜਾਂਦੀ ਹੈ। ਜਿਸ ਵਿੱਚ ਆਮ ਨਾਗਰਿਕਾਂ ਨੂੰ ਇਸ ਸਮੇਂ ਦੌਰਾਨ ਸੰਭਾਵਿਤ ਖ਼ਤਰਿਆਂ ਤੋਂ ਬਚਣ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾਂਦੀ ਹੈ।