India

ਭਾਰਤ ਵੱਲੋਂ ਕੈਨੇਡਾ ਦੇ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਬਹਾਲ

ਨਵੀਂ ਦਿੱਲੀ – ਦੋ ਮਹੀਨੇ ਬਾਅਦ ਭਾਰਤ ਨੇ ਫਿਰ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ। ਦਰਅਸਲ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮੁੱਦੇ ’ਤੇ ਕੈਨੇਡਾ ਅਤੇ ਭਾਰਤ ਦੇ ਸਬੰਧਾਂ ’ਚ ਤਣਾਅ ਪੈਦਾ ਹੋ ਗਏ ਸਨ। ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਖਰਾਬ ਹੋਣ ਮਗਰੋਂ ਭਾਰਤ ਨੇ ਈ-ਵੀਜ਼ਾ ਸਰਵਿਸ ਨੂੰ ਰੋਕ ਦਿੱਤਾ ਸੀ। ਸੂਤਰਾਂ ਮੁਤਾਬਕ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾ ਜੋ ਕਿ ਭਾਰਤ ਵੱਲੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਤੋਂ ਬਾਅਦ ਬੰਦ ਕਰ ਦਿੱਤੀ ਗਈ ਸੀ,ਅੱਜ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਦਰਅਸਲ ਕੈਨੇਡਾ ਵਿਚ ਹਰ ਰੋਜ਼ ਹਿੰਦੂ ਮੰਦਰਾਂ ਦੇ ਨਾਲ-ਨਾਲ ਭਾਰਤੀ ਨਾਗਰਿਕਾਂ ’ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਸਾਰੀਆਂ ਘਟਨਾਵਾਂ ਤੋਂ ਬਾਅਦ ਵੀ ਭਾਰਤ ਨੇ ਕੈਨੇਡਾ ਵਿਚ ਵੀਜ਼ਾ ਸਰਵਿਸ ਬੰਦ ਨਹੀਂ ਕੀਤੀ ਪਰ ਕੁਝ ਸਮਾਂ ਪਹਿਲਾਂ ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ਵਿਚ 18 ਜੂਨ ਨੂੰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਕੈਨੇਡਾ ਵਿਚ ਮੌਜੂਦ ਖਾਲਿਸਤਾਨੀਆਂ ਵੱਲੋਂ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਭਾਰਤੀ ਰਾਜਦੂਤਾਂ ਨੂੰ ਵੀ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਸੀ।

Related posts

ਮਾਇਆਵਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ’ਤੇ ਦਿੱਤੀ ਵਧਾਈ

Bunty

ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਰੋਜ਼ਗਾਰ ਵਿਚ ਵਾਧਾ ਕਰਨ, ਮਹਿੰਗਾਈ ’ਤੇ ਨਕੇਲ ਪਾਉਣ ਤੇ ਗਰੀਬਾਂ ਦੀ ਦਸ਼ਾ ਸੁਧਾਰਨ ਵਿਚ ਨਾਕਾਮ ਰਹੀ: ਹਰਸਿਮਰਤ ਕੌਰ ਬਾਦਲ

Bunty

ਦਵਾਈਆਂ ‘ਤੇ ਜੁਲਾਈ 2027 ਤੱਕ QR ਕੋਡ ਲਗਾਉਣਾ ਲਾਜ਼ਮੀ ਹੋਵੇਗਾ

admin