India

ਭਾਰਤ ਸਰਕਾਰ ਵਲੋਂ ਮੀਡੀਆ ਵਨ ਨਿਊਜ਼ ’ਤੇ ਮੁੜ ਪਾਬੰਦੀ ਪਰ ਹਾਈ ਕੋਰਟ ਨੇ ਦਿੱਤੀ ਸਟੇਅ

ਕੋਚੀ – ਕੇਂਦਰ ਸਰਕਾਰ ਨੇ ਮਲਿਆਲਮ ਨਿਊਜ਼ ਚੈਨਲ ਮੀਡੀਆ ਵਨ ਦੇ ਪ੍ਰਸਾਰਣ ’ਤੇ ਸੋਮਵਾਰ ਨੂੰ ਮੁੜ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਪਾਬੰਦੀ ਲਗਾ ਦਿੱਤੀ ਪਰ ਕੇਰਲ ਹਾਈ ਕੋਰਟ ਨੇ ਇਨ੍ਹਾਂ ਹੁਕਮਾਂ ਦਾ ਅਮਲ ਦੋ ਦਿਨਾਂ ਲਈ ਰੋਕ ਦਿੱਤਾ ਹੈ। ਕੇਂਦਰ ਦੀ ਇਸ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਵਿਰੋਧੀ ਧਿਰ ਕਾਂਗਰਸ ਨੇ ਇਸ ਕਾਰਵਾਈ ਨੂੰ ‘ਗੈਰਜਮਹੂਰੀ’ ਕਰਾਰ ਦਿੱਤਾ ਹੈ। ਮੀਡੀਆ ਵਨ ਦੇ ਸੰਪਾਦਕ ਨੇ ਇਕ ਬਿਆਨ ਵਿੱਚ ਕਿਹਾ ਕਿ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਮੀਡੀਆ ਵਨ ਦੇ ਪ੍ਰਸਾਰਣ ’ਤੇ ਇਕ ਵਾਰੀ ਮੁੜ ਰੋਕ ਲਗਾ ਦਿੱਤੀ ਹੈ ਪਰ ਸਰਕਾਰ ਇਸ ਸਬੰਧੀ ਵੇਰਵੇ ਨਹੀਂ ਦੇ ਰਹੀ। ਇਸ ਸਬੰਧੀ ਪੁੱਛੇ ਜਾਣ ’ਤੇ ਮੰਤਰਾਲੇ ਦੇ ਅਧਿਕਾਰੀਆਂ ਨੇ ਚੈਨਲ ’ਤੇ ਪਾਬੰਦੀ ਦੀ ਪੁਸ਼ਟੀ ਕੀਤੀ ਪਰ ਉਨ੍ਹਾਂ ਇਸ ਸਬੰਧੀ ਹੋਰ ਕੁਝ ਨਹੀਂ ਦੱਸਿਆ। ਮੀਡੀਆ ਘਰਾਣੇ ਨੇ ਸਰਕਾਰ ਦੀ ਇਸ ਕਾਰਵਾਈ ਨੂੰ ਕੇਰਲ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ’ਤੇ ਉੱਚ ਅਦਾਲਤ ਨੇ ਹੁਕਮਾਂ ਦੀ ਤਾਮੀਲ ’ਤੇ ਦੋ ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਜਸਟਿਸ ਐਨ ਨਾਗਰੇਸ਼ ਨੇ ਇਸ ਸਬੰਧੀ ਕੇਂਦਰ ਤੋਂ ਜਵਾਬ ਮੰਗਿਆ ਹੈ।

Related posts

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin

ਸੰਯੁਕਤ ਰਾਸ਼ਟਰ 2025 ਦੀ ਨਹੀਂ, 1945 ਦੀਆਂ ਹਕੀਕਤਾਂ ਨੂੰ ਦਰਸਾਉਂਦਾ ਹੈ: ਐਸ. ਜੈਸ਼ੰਕਰ

admin