India

ਭਾਰਤ 5 ਖਰਬ ਡਾਲਰ ਦਾ ਅਰਥਚਾਰਾ ਜਲਦੀ ਬਣ ਜਾਵੇਗਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਵਰਚੁਅਲੀ ਰੁਜ਼ਗਾਰ ਸਿਰਜਣ ਨੂੰ ਹੁਲਾਰਾ ਦੇਣ ਬਾਰੇ ਇੱਕ ਬਜਟ ਤੋਂ ਬਾਅਦ ਦੇ ਵੈਬਿਨਾਰ ਨੂੰ ਸੰਬੋਧਨ ਕਰਦੇ ਹੋਏ। (ਫੋਟੋ: ਏ ਐਨ ਆਈ)

ਨਵੀ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਰਤ 5 ਖਰਬ ਡਾਲਰ ਦਾ ਅਰਥਚਾਰਾ ਬਣ ਜਾਵੇਗਾ ਤੇ ਨਾਲ ਹੀ ਉਨ੍ਹਾਂ ਨੇ ਸਾਰੇ ਹਿੱਤਧਾਰਕਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹੁਨਰ ਵਿਕਾਸ ਤੇ ਨਵੀਨੀਕਰਨ ’ਚ ਨਿਵੇਸ਼ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਅਜਿਹਾ ਕਰਨਾ ਜ਼ਰੂਰੀ ਹੈ।

ਬਜਟ ਤੋਂ ਬਾਅਦ ਵੈਬਿਨਾਰ ’ਚ ਮੋਦੀ ਨੇ ਕਿਹਾ ਕਿ ਸਰਕਾਰ ਨੇ 2014 ਤੋਂ ਲੈ ਕੇ ਤਿੰਨ ਕਰੋੜ ਨੌਜਵਾਨਾਂ ਨੂੰ ਹੁਨਰ ਸਿਖਲਾਈ ਦਿੱਤੀ ਹੈ ਅਤੇ 1000 ਆਈਟੀਆਈਜ਼ ਨੂੰ ਅਪਗ੍ਰੇਡ ਕਰਨ ਤੇ ਪੰਜ ‘ਐਕਸੀਲੈਂਸ ਸੈਂਟਰ’ ਸਥਾਪਤ ਕਰਨ ਦਾ ਫ਼ੈਸਲਾ ਵੀ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਆਖਿਆ ਕਿ ਭਾਰਤ ਦਾ ਅਰਥਚਾਰਾ 2015 ਤੋਂ 2025 ਦੇ ਦਹਾਕੇ ’ਚ 66 ਫ਼ੀਸਦ ਵਧਿਆ ਹੈ ਅਤੇ ਭਾਰਤ ਦਾ ਮੌਜੂਦਾ ਅਰਥਚਾਰਾ 3.8 ਖ਼ਰਬ ਡਾਲਰ ਦਾ ਹੈ। ਮੋਦੀ ਨੇ ਭਾਰਤੀ ਅਰਥਚਾਰੇ ਦੇ ਕਈ ਹੋਰਨਾਂ ਤੋਂ ਅੱਗੇ ਲੰਘਣ ਦੇ ਹਵਾਲੇ ਨਾਲ ਆਖਿਆ, ‘‘ਉਹ ਦਿਨ ਦੂੁਰ ਨਹੀਂ ਜਦੋਂ ਭਾਰਤ 5 ਖ਼ਰਬ ਡਾਲਰ ਦਾ ਅਰਥਚਾਰਾ ਬਣ ਜਾਵੇਗਾ।’’

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਲਈ ਨਵੇਂ ਮੌਕੇ ਅਤੇ ਵਿਹਾਰਕ ਹੁਨਰ ਦੇਣ ਲਈ ‘ਪੀਐੱਮ ਇੰਟਰਨਸ਼ਿਪ’ ਸਕੀਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, ‘‘ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਪੱਧਰ ’ਤੇ ਕਾਰੋਬਾਰ ਇਸ ਯੋਜਨਾ ’ਚ ਸਰਗਰਮੀ ਨਾਲ ਹਿੱਸਾ ਲਵੇ। ਇਸ ਸਾਲ ਦੇ ਬਜਟ ’ਚ ਅਸੀਂ 10,000 ਵਾਧੂ ਮੈਡੀਕਲ ਸੀਟਾਂ ਦਾ ਐਲਾਨ ਕੀਤਾ ਹੈ। ਅਗਲੇ ਪੰਜ ਸਾਲਾਂ ’ਚ ਮੈਡੀਕਲ ਸੈਕਟਰ ’ਚ 75,000 ਹੋਰ ਸੀਟਾਂ ਜੋੜਨ ਦਾ ਟੀਚਾ ਹੈ। ਉਨ੍ਹਾਂ ਨੇ ਉਦਯੋਗ ਜਗਤ ਨੂੰ ਸਿਹਤ ਖੇਤਰ ’ਚ ਨਿਵੇਸ਼ ਕਰਨ ਦੀ ਅਪੀਲ ਕੀਤੀ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਮੈਡੀਕਲ ਟੂਰਿਜ਼ਮ ਦੀਆਂ ਸੰਭਾਵਨਾਵਾਂ ’ਤੇ ਵੀ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੈਰ ਸਪਾਟਾ ਸੈਕਟਰ ਨੂੰ ਬੁਨਿਆਦੀ ਢਾਂਚੇ ਦਾ ਦਰਜਾ ਦੇਣ ਦੇ ਸਰਕਾਰ ਦੇ ਫ਼ੈਸਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸੈਰ ਸਪਾਟਾ ਸੈਕਟਰ ’ਚ ਭਾਰਤ ਦੇ ਕੁੱਲ ਘਰੇਲੂ ਉਤਪਾਦਨ (ਜੀਡੀਪੀ) ਵਿੱਚ 10 ਫ਼ੀਸਦ ਤੱਕ ਯੋਗਦਾਨ ਦੇਣ ਤੇ ਕਰੋੜਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਸਮਰੱਥਾ ਹੈ। ਇਸ ਲਈ ਸੈਰ ਸਪਾਟੇ ’ਤੇ ਧਿਆਨ ਕੇਂਦਰਤ ਕਰਦਿਆਂ ਦੇਸ਼ ’ਚ 50 ਸਥਾਨਾਂ ਨੂੰ ਵਿਕਸਤ ਕੀਤਾ ਜਾਵੇਗਾ ਤੇ ਹੋਟਲਾਂ ਨੂੰ ਬੁਨਿਆਦੀ ਢਾਂਚੇ ਦਾ ਦਰਜਾ ਦੇਣ ਨਾਲ ਸੈਰ ਸਪਾਟੇ ਤੇ ਸਥਾਨਕ ਰੁਜ਼ਗਾਰ ਨੂੰ ਹੁਲਾਰਾ ਮਿਲੇਗਾ।

Related posts

ਪੰਜਾਬ ਦੇ 23 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ : ਦਿੱਲੀ ਵਿੱਚ ਵੀ ਹਾਲਾਤ ਗੰਭੀਰ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ 2040 ਦੀ ਚੰਦਰਮਾ ‘ਤੇ ਲੈਂਡਿੰਗ ਦਾ ਸੁਨੇਹਾ ਦਿੱਤਾ !

admin