Punjab

ਭਾਰੀ ਪੁਲਿਸ ਸੁਰੱਖਿਆ ਹੇਠ ਹੋਇਆ ਭਾਜਪਾ ਆਗੂ ਤਰੁਣ ਚੁੱਘ ਦੇ ਮੁੰਡੇ ਦਾ ਵਿਆਹ

ਜ਼ੀਰਕਪੁਰ – ਸਥਾਨਕ ਪਟਿਆਲਾ ਰੋਡ ’ਤੇ ਇਕ ਮੈਰਿਜ ਪੈਲੇਸ ਵਿੱਚ ਭਾਜਪਾ ਦੇ ਵੱਡੇ ਆਗੂ ਤਰੁਣ ਚੁੱਗ ਦੇ ਲੜਕੇ ਦਾ ਵਿਆਹ ਹੋਣ ਕਰਕੇ ਉੱਚ ਪੁਲਿਸ ਅਧਿਕਾਰੀਆਂ ਨੇ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਕੀਤੇ ਜਾ ਰਹੇ ਵਿਰੋਧ ਦੇ ਨੂੰ ਮੁੱਖ ਰੱਖਦਿਆਂ ਇਸ ਬਾਰੇ ਕਿਸੇ ਨੂੰ ਕੰਨੋਂ ਕੰਨ ਭਿਣਕ ਨਹੀਂ ਲੱਗਣ ਦਿੱਤੀ। ਵਿਆਹ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਣੇ ਪੰਜਾਬ ਅਤੇ ਹਰਿਆਣਾ ਭਾਜਪਾ ਦੇ ਕਈ ਵੱਡੇ ਆਗੂ ਪਹੁੰਚੇ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਵਿਆਹ ਸਮਾਗਮ ਦੌਰਾਨ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ ਪਰ ਪੂਰੇ ਸਮਾਗਮ ਦੌਰਾਨ ਕਿਸਾਨਾਂ ਨੂੂੰ ਵਿਆਹ ਸਮਾਗਮ ਤੋਂ ਬਾਅਦ ਇਸਦੀ ਖ਼ਬਰ ਮਿਲੀ ਪਰ ਤਦ ਤਕ ਸਾਰੇ ਮਹਿਮਾਨ ਜਾ ਚੁੱਕੇ ਸੀ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਵਿਆਹ ਸਮਾਗਮ ਦਾ ਪੂਰੀ ਤਰ੍ਹਾਂ ਗੁਪਤ ਬਣਾ ਕੇ ਰੱਖਿਆ। ਦੱਸਿਆ ਜਾ ਰਿਹਾ ਹੈ ਕਿ ਉੱਚ ਪੁਲਿਸ ਅਧਿਕਾਰੀਆਂ ਨੇ ਹੇਠਲੇ ਮੁਲਾਜ਼ਮਾਂ ਤਕ ਨੂੰ ਨਹੀਂ ਦੱਸਿਆ ਕਿ ਵਿਆਹ ਕਿਸਦਾ ਹੈ ਅਤੇ ਕੌਣ-ਕੌਣ ਆ ਰਿਹਾ ਹੈ। ਸਵੇਰ ਦੇ ਦਸ ਵਜੇ ਵਿਆਹ ਦਾ ਸਮਾਗਮ ਸ਼ੁਰੂ ਹੋਇਆ ਜੋ ਤਿੰਨ ਵਜੇ ਤਕ ਚਲਦਾ ਰਿਹਾ। ਇਸ ਸਬੰਧੀ ਗੱਲ ਕਰਨ ’ਤੇ ਕਿਸਾਨ ਆਗੂ ਕਰਮ ਸਿੰਘ ਕਾਰਕੌਰ ਸਣੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਆਹ ਸਮਾਗਮ ਪੂਰਾ ਹੋਣ ਤੋਂ ਬਾਅਦ ਪਤਾ ਲੱਗਿਆ ਜੇਕਰ ਪਤਾ ਲੱਗ ਜਾਂਦਾ ਤਾਂ ਉਹ ਹਰਿਆਣਾ ਦੇ ਮੁੱਖ ਮੰਤਰੀ ਸਣੇ ਹੋਰਨਾਂ ਦਾ ਡਟਕੇ ਵਿਰੋਧ ਕਰਦੇ।

Related posts

ਨਹਿਰਾਂ/ਦਰਿਆਵਾਂ ’ਚ ਨਹਾਉਣ ’ਤੇ 3 ਸਤੰਬਰ ਤੱਕ ਦੀ ਪਾਬੰਦੀ !

admin

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin