CultureBreaking NewsLatest NewsPunjab

ਭਾਸ਼ਣ ਕਲਾ, ਫੈਂਸੀ ਡਰੈਸ, ਕਵਿਤਾ ਉਚਾਰਨ, ਮਹਿੰਦੀ ਲਗਾਉਣਾ, ਕੈਲੀਗ੍ਰਾਫੀ ਮੁਕਾਬਲੇ ਕਰਵਾਏ ਗਏ

ਡਾ. ਖੁਸ਼ਵਿੰਦਰ ਕੁਮਾਰ ਜੇਤੂ ਵਿਦਿਆਰਥੀਆਂ ਨੂੰ ਸਰਟੀਫਿ਼ਕੇਟ ਅਤੇ ਟਰਾਫੀਆਂ ਪ੍ਰਦਾਨ ਕਰਦੇ ਹੋਏ ਨਾਲ ਹਨ ਡਾ. ਹਰਪ੍ਰੀਤ ਕੌਰ ਅਤੇ ਹੋਰ ਸਟਾਫ।

ਅੰਮ੍ਰਿਤਸਰ – ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਪਹਿਲੇ ਅੰਤਰ ਸਕੂਲ ਪ੍ਰਤਿਭਾ ਮੁਕਾਬਲੇ ਕਰਵਾਏ ਗਏ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਭਾਸ਼ਣ ਕਲਾ, ਫੈਂਸੀ ਡਰੈਸ, ਕਵਿਤਾ ਉਚਾਰਨ, ਮਹਿੰਦੀ ਲਗਾਉਣਾ, ਕੈਲੀਗ੍ਰਾਫੀ ਆਦਿ ਮੁਕਾਬਲਿਆਂ ’ਚ 20 ਸਕੂਲਾਂ ਦੇ ਲਗਭਗ 180 ਵਿਦਿਆਰਥੀਆਂ ਨੇ ਵੱਧ—ਚੜ੍ਹਕੇ ਹਿੱਸਾ ਲਿਆ। ਇਨ੍ਹਾਂ ’ਚ ਅੰਮ੍ਰਿਤਸਰ ਦੇ ਸਕੂਲੀ ਵਿਦਿਆਰਥੀਆਂ ਨੇ ਮੁਕਾਬਿਲਆਂ ਦੀਆਂ ਵੱਖ—ਵੱਖ ਨਿਰਧਾਰਿਤ ਗਤੀਵਿਧੀਆਂ ’ਚ ਭਾਗ ਲੈ ਕੇ ਆਪਣੀ ਕਲਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਇਸ ਮੁਕਾਬਲੇ ’ਚ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਨੂੰ ਓਵਰ ਆਲ ਟਰਾਫੀ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਹੋਇਆ।

ਇਸ ਮੌਕੇ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਪ੍ਰੀਖਿਆਵਾਂ ’ਚ ਉੱਚ ਪੁਜ਼ੀਸ਼ਨਾਂ ਹਾਸਲ ਕਰਨ ਨੂੰ ਟੀਚਾ ਨਾ ਬਣਾਕੇ ਆਤਮ—ਵਿਸ਼ਵਾਸ ’ਚ ਵਾਧਾ, ਕੁਸ਼ਲਤਾਵਾਂ ਦੇ ਵਿਕਾਸ ਅਤੇ ਵਿਵਹਾਰਿਕ ਜੀਵਨ ’ਚ ਵਿਚਰਨ ਦੀ ਕਲਾ ’ਚ ਮੁਹਾਰਤ ਹਾਸਲ ਕਰਨ ਲਈ ਵੀ ਪ੍ਰੇਰਿਤ ਕੀਤਾ।ਇਸ ਤੋਂ ਪਹਿਲਾਂ ਸਕੂਲ ਆਫ਼ ਐਜੂਕੇਸ਼ਨ ਦੇ ਡੀਨ ਡਾ. ਖੁਸ਼ਵਿੰਦਰ ਕੁਮਾਰ ਨੇ ਡਾ. ਮਹਿਲ ਸਿੰਘ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਖਾਲਸਾ ਕਾਲਜ ਆਫ ਐਜੂਕੇਸ਼ਨ ਦੇ ਸਾਬਕਾ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਐਜੂਕੇਸ਼ਨ ਕਾਲਜ ਦੇ ਸੇਵਾਮੁਕਤ ਐਸੋਸੀਏਟ ਪ੍ਰੋਫੈਸਰ ਡਾ. ਨਿਰਮਲਜੀਤ ਕੌਰ ਸਮੇਤ ਹੋਰਨਾਂ ਵੱਖ–ਵੱਖ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ।

ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਇਸ ਮੁਕਾਬਲੇ ਦਾ ਉਦੇਸ਼ ਯੂਨੀਵਰਸਿਟੀ ਅਤੇ ਸਕੂਲਾਂ ’ਚ ਸਬੰਧ ਨੂੰ ਸਥਾਪਿਤ ਕਰਨਾ ਹੈ ਤਾਂ ਜੋ ਭੱਵਿਖ ’ਚ ਆਪਸੀ ਸਹਿਯੋਗ ਨਾਲ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਸਕੂਲੀ ਪਾਠਕ੍ਰਮ ਅਤੇ ਹੋਰ ਅਕਾਦਮਿਕ ਅਤੇ ਸਹਿ ਅਕਾਦਮਿਕ ਗਤੀਵਿਧੀਆਂ ਦੀ ਰੂਪ ਰੇਖਾ ਉਲੀਕੀ ਜਾ ਸਕੇ।ਉਨ੍ਹਾਂ ਕਿਹਾ ਕਿ ਮੁਕਾਬਲੇ ’ਚ ਭਾਸ਼ਣ ਕਲਾ, ਫੈਂਸੀ ਡਰੈਸ, ਕਵਿਤਾ ਉਚਾਰਨ, ਮਹਿੰਦੀ ਲਗਾਉਣਾ, ਕੈਲੀਗ੍ਰਾਫੀ ਜਿਹੇ ਹੋਰ ਮੁਕਾਬਲਿਆਂ ਵਿੱਚ 20 ਸਕੂਲਾਂ ਦੇ ਲਗਭਗ 180 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਉਚ ਪੁਜ਼ੀਸ਼ਨਾਂ ਹਾਸਲ ਕੀਤੀਆਂ।ਉਨ੍ਹਾਂ ਕਿਹਾ ਕਿ ਮੁਕਾਬਲੇ ’ਚ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਨੇ ਓਵਰ ਆਲ ਟਰਾਫੀ ’ਤੇ ਕਬਜਫ ਕੀਤਾ।

ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਮੁਕਾਬਲੇ ਦਾ ਆਯੋਜਨ ਡਾ. ਰਾਜਵਿੰਦਰ ਕੌਰ, ਡਾ. ਬਲਜੀਤ ਕੌਰ, ਡਾ. ਅਵਨੀਤ ਕੌਰ, ਡਾ. ਅਰਵਿੰਦਰ ਕੌਰ ਅਤੇ ਡਾ. ਅੰਜੂ ਤਿਆਗੀ ਵੱਲੋਂ ਕੀਤਾ ਗਿਆ।ਇਸ ਮੁਕਾਬਲੇ ’ਚ ਜੇਤੂ ਵਿਦਿਆਰਥੀਆਂ ਨੂੰ ਡਾ. ਕੁਮਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਨੇ ਸਰਟੀਫਿਕੇਟ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ।

Related posts

ਵਿਦਿਆਰਥੀਆਂ ਨੇ ਚਿੱਤਰਕਾਰੀ ਰਾਹੀਂ ਪਿੰਡ ਦੀਆਂ ਵਾਤਾਵਰਣ ਸਮੱਸਿਆਵਾਂ ਦੀ ਕੀਤੀ ਨਿਸ਼ਾਨਦੇਹੀ

admin

ਦੋ ਕੂੜੇ ਵਾਲੇ ਟਰੱਕਾਂ ਨੂੰ ਲੱਗੀ ਅੱਗ, ਬੈਟਰੀਆਂ ਕੂੜੇ ਵਿੱਚ ਨਾ ਸੁੱਟਣ ਦੀ ਅਪੀਲ

admin

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਸੰਗਤਾਂ ਵਿਚ ਭਾਰੀ ਉਤਸ਼ਾਹ ਸੰਗਤਾਂ ਵੱਡੀ ਗਿਣਤੀ ਵਿੱਚ ਹੋਈਆਂ ਨਤਮਸਤਕ

Bunty