International

ਭਿ੍ਰਸ਼ਟਾਚਾਰ ਦੇ ਮਾਮਲੇ ਚ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਮਿਲੀ ਜ਼ਮਾਨਤ

ਇਸਲਾਮਾਬਾਦ – ਪਾਕਿਸਤਾਨ ਦੀ ਇਕ ਭਿ੍ਰਸ਼ਟਾਚਾਰ ਰੋਕੂ ਅਦਾਲਤ ਨੇ ਮੰਗਲਵਾਰ ਨੂੰ ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਅਤੇ ਸਾਬਕਾ ਪ੍ਰਥਮ ਮਹਿਲਾ ਬੁਸ਼ਰਾ ਬੀਬੀ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ‘ਚ ਜ਼ਮਾਨਤ ਦੇ ਦਿੱਤੀ। ਖਾਨ ਅਤੇ ਬੀਬੀ ਸਮੇਤ ਹੋਰ ਦੋਸ਼ੀਆਂ ‘ਤੇ ਅਲ-ਕਾਦਿਰ ਟਰੱਸਟ ਭਿ੍ਰਸ਼ਟਾਚਾਰ ਮਾਮਲੇ ‘ਚ ਰਾਸ਼ਟਰੀ ਖਜ਼ਾਨੇ ਨੂੰ ਕਰੀਬ 50 ਅਰਬ ਰੁਪਏ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਇਸ ਮਾਮਲੇ ‘ਚ ਇਕ ਯੂਨੀਵਰਸਿਟੀ ਲਈ ਜ਼ਮੀਨ ਦਿਵਾਉਣ ਦੇ ਬਦਲੇ ‘ਚ ਇਕ ਪ੍ਰਾਪਰਟੀ ਟਾਈਕੂਨ ਨੂੰ ਲਾਭ ਪਹੁੰਚਾਉਣ ਦਾ ਦੋਸ਼ ਹੈ।ਜੱਜ ਮੁਹੰਮਦ ਅਲੀ ਵਰਾਈਚ ਨੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ‘ਚ ਸੁਣਵਾਈ ਦੀ ਪ੍ਰਧਾਨਗੀ ਕੀਤੀ, ਜਿੱਥੇ ਖਾਨ ਅਤੇ ਬੁਸ਼ਰਾ ਬੀਬੀ ਦੋਹਾਂ ਨੂੰ ਇਕ ਹੋਰ ਮਾਮਲੇ ‘ਚ ਕੈਦ ਹਨ। ਹਾਲਾਂਕਿ ਜ਼ਮਾਨਤ ਮਿਲਣ ਦੇ ਬਾਵਜੂਦ 49 ਸਾਲਾ ਬੁਸ਼ਰਾ ਗੈਰ-ਕਾਨੂੰਨੀ ਵਿਆਹ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਕਾਰਨ ਜੇਲ੍ਹ ‘ਚ ਹੀ ਰਹੇਗੀ।

Related posts

ਯੂਕਰੇਨ ਅਤੇ ਰੂਸ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਸਹਿਮਤੀ ਲਈ 4 ਸ਼ਰਤਾਂ !

admin

ਭਾਰਤ ਮਾਰੀਸ਼ਸ ਵਿੱਚ ਨਵੀਂ ਸੰਸਦ ਇਮਾਰਤ ਬਣਾਉਣ ਵਿੱਚ ਸਹਿਯੋਗ ਕਰੇਗਾ !

admin

ਅਮਰੀਕਾ ਦੇ ਮੰਦਰ ਵਿੱਚ ਇਤਰਾਜ਼ਯੋਗ ਨਾਅਰੇ ਲਿਖੇ ਜਾਣ ਕਾਰਣ ਹਿੰਦੂ ਭਾਈਚਾਰੇ ‘ਚ ਡਰ ਅਤੇ ਚਿੰਤਾ !

admin