News Breaking News India Latest News

ਭੁਪੇਂਦਰ ਪਟੇਲ ਗੁਜਰਾਤ ਦੇ ਨਵੇਂ ਮੁੱਖ ਮੰਤਰੀ, ਨਰੇਂਦਰ ਸਿੰਘ ਤੋਮਰ ਨੇ ਕੀਤਾ ਐਲਾਨ

ਗਾਂਧੀਨਗਰ – ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਣੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਸੂਬੇ ‘ਚ ਸੀਐੱਮ ਦੇ ਨਵੇਂ ਚਿਹਰੇ ਦੀ ਤਲਾਸ਼ ਪੂਰੀ ਹੋ ਗਈ ਹੈ। ਗਾਂਧੀਨਗਰ ‘ਚ ਪਾਰਟੀ ਦੇ ਹੈੱਡਕੁਆਰਟਰ ‘ਚ ਵਿਧਾਇਕ ਦਲ ਦੀ ਬੈਠਕ ‘ਚ ਨਵੇਂ ਮੁੱਖ ਮੰਤਰੀ ਅਹੁਦੇ ਲਈ ਭੁਪੇਂਦਰ ਭਟੇਲ ਦਾ ਨਾਂ ਸਾਹਮਣੇ ਆਇਆ ਹੈ। ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਭੁਪੇਂਦਰ ਪਟੇਲ ਦੇ ਨਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵਿਧਾਇਕ ਦਲ ਦੀ ਬੈਠਕ ‘ਚ ਸਾਬਕਾ ਸੀਐੱਮ ਵਿਜੈ ਰੁਪਾਣੀ ਨੇ ਮੁੱਖ ਮੰਤਰੀ ਅਹੁਦੇ ਲਈ ਭੁਪੇਂਦਰ ਪਟੇਲ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। ਦੱਸ ਦੇਈਏ ਕਿ ਭੁਪੇਂਦਰ ਪਟੇਲ ਪਾਟੀਦਾਰ ਸਮਾਜ ਦੇ ਨੇਤਾ ਹਨ। ਪਟੇਲ ਗੁਜਰਾਤ ਦੇ ਘਾਠਲੋਡੀਆ ਸੀਟ ਤੋਂ ਮੌਜੂਦਾ ਵਿਧਾਇਕ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਪਟੇਲ ਨੇ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਭੁਪੇਂਦਰ ਪਟੇਲ ਅਹਿਮਦਾਬਾਦ ਅਰਬਨ ਡਿਵੈੱਲਪਮੈਂਟ ਅਥਾਰਟੀ (AUDA) ਚੇਅਰਮੈਨ ਵੀ ਰਹੇ ਹਨ। ਪਟੇਲ ਨੇ ਅਹਿਮਦਾਬਾਦ ਮਿਊਂਸੀਪਲ ਕਾਰਪੋਰੇਸ਼ਨ (AMC) ਦੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕੇਂਦਰੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਨਰੇਂਦਰ ਸਿੰਘ ਤੋਮਰ ਨੂੰ ਕੇਂਦਰੀ ਨਿਗਰਾਨ ਬਣਾਇਆ ਗਿਆ ਹੈ। ਸੂਬੇ ‘ਚ ਵਿਧਾਨ ਸਭਾ ਚੋਣਾਂ ਤੋਂ ਲਗਪਗ ਸਵਾ ਸਾਲ ਪਹਿਲਾਂ ਮੁੱਖ ਮੰਤਰੀ ਵਿਜੈ ਰੂਪਾਣੀ ਨੇ ਆਪਣਾ ਅਸਤੀਫ਼ਾ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੌਂਪਿਆ ਸੀ। ਗੁਜਰਾਤ ਦੀ 182 ਮੈਂਬਰੀ ਵਿਧਾਨ ਸਭਾ ਲਈ ਚੋਣਾਂ ਦਸੰਬਰ 2022 ‘ਚ ਹੋਣੀਆਂ ਹਨ।

Related posts

ਡੋਨਾਲਡ ਟਰੰਪ ਦਾ 25% ਟੈਕਸ ਭਾਰਤੀ ਨਿਰਯਾਤਕਾਂ ‘ਤੇ ਮਾੜਾ ਅਸਰ ਪਾਵੇਗਾ !

admin

ਹਾਈਵੇਅ ‘ਤੇ ਅਚਾਨਕ ਰੁਕਣਾ ਲਾਪਰਵਾਹੀ ਦਾ ਦੋਸ਼ੀ ਮੰਨਿਆ ਜਾਵੇਗਾ: ਸੁਪਰੀਮ ਕੋਰਟ

admin

ਹਾਈਵੇਅ ਅਤੇ ਐਕਸਪ੍ਰੈਸਵੇਅ ‘ਤੇ 4,557 EV ਪਬਲਿਕ ਚਾਰਜਿੰਗ ਸਟੇਸ਼ਨ ਲਾਏ: ਗਡਕਰੀ

admin