ਭੁਬਨੇਸ਼ਵਰ – ਭੁਬਨੇਸ਼ਵਰ ਦੇ ਦੌਰੇ ’ਤੇ ਆਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਕਾਰ ’ਤੇ ਯੂਥ ਕਾਂਗਰਸੀ ਵਰਕਰਾਂ ਨੇ ਐਤਵਾਰ ਨੂੰ ਆਂਡੇ ਸੁੱਟ ਕੇ ਵਿਰੋਧ ਪ੍ਰਗਟਾਇਆ। ਯੂਥ ਕਾਂਗਰਸ ਵੱਲੋਂ ਕਿਹਾ ਗਿਆ ਹੈ ਕਿ ਗ੍ਰਹਿ ਰਾਜ ਮੰਤਰੀ ਦੇ ਦੌਰੇ ਦਾ ਹਰ ਥਾਂ ਵਿਰੋਧ ਕੀਤਾ ਜਾਵੇਗਾ। ਗ੍ਰਹਿ ਰਾਜ ਮੰਤਰੀ ਜਿੱਥੇ-ਜਿੱਥੇ ਜਾਣਗੇ, ਉਨ੍ਹਾਂ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ। ਐਤਵਾਰ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਕਾਫ਼ਲਾ ਜਿਉਂ ਹੀ ਭੁਬਨੇਸ਼ਵਰ ਹਵਾਈ ਅੱਡੇ ਤੋਂ ਬਾਹਰ ਨਿਕਲਿਆ ਤਾਂ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦੀ ਕਾਰ ’ਤੇ ਆਂਡੇ ਸੁੱਟਣੇ ਸ਼ੁਰੂ ਕਰ ਦਿੱਤੇ।
previous post