Punjab

ਭੂਚਾਲ ਦੇ ਝਟਕਿਆਂ ਨਾਲ ਕੰਬੀ ਤਾਮਿਲਨਾਡੂ ਅਤੇ ਕਰਨਾਟਕ ਦੀ ਧਰਤੀ

ਚਿੱਕਬੱਲਾਪੁਰਾ – ਕਰਨਾਟਕ ਅਤੇ ਤਾਮਿਲਨਾਡੂ ’ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਕਰਨਾਟਕ ’ਚ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਜਦਕਿ ਤਾਮਿਲਨਾਡੂ ’ਚ 3.5 ਤੀਬਰਤਾ ਦਾ ਭੂਚਾਲ ਆਇਆ ਸੀ। ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਕਰਨਾਟਕ ਦੇ ਚਿੱਕਾਬੱਲਾਪੁਰਾ ’ਚ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਚਿੱਕਬੱਲਾਪੁਰਾ ਵਿੱਚ ਸਵੇਰੇ 2:16 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.6 ਸੀ। ਭੂਚਾਲ ਦੀ ਡੂੰਘਾਈ 18 ਕਿਲੋਮੀਟਰ ਦੱਸੀ ਜਾ ਰਹੀ ਹੈ। ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਵੀਰਵਾਰ ਨੂੰ ਤਾਮਿਲਨਾਡੂ ਵਿੱਚ ਵੇਲੋਰ ਤੋਂ 50 ਕਿਲੋਮੀਟਰ ਪੱਛਮ-ਉੱਤਰ ਵਿੱਚ 3.5 ਦੀ ਤੀਬਰਤਾ ਦਾ ਭੂਚਾਲ ਆਇਆ। ਦੁਪਹਿਰ ਕਰੀਬ 3.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Related posts

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜੇ : ‘ਆਪ’ 218, ਕਾਂਗਰਸ 62, ਸ਼੍ਰੋਮਣੀ ਅਕਾਲੀ ਦਲ 46 ਤੇ ਭਾਜਪਾ 7 ਜ਼ੋਨਾਂ ’ਚ ਜੇਤੂ

admin

ਜਿਨਾਂ ਦੇ ਘਰ ਸ਼ੀਸ਼ਿਆ ਦੇ ਹੁੰਦੇ ਹਨ ਉਹ ਦੂਜਿਆਂ ਤੇ ਪੱਥਰ ਨੀ ਮਾਰਦੇ – ਨਰਾਇਣ ਦੱਤ

admin

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋ 23 ਮਾਰਚ ਨੂੰ ਮੁੱਖ-ਮੰਤਰੀ ਦੇ ਘਿਰਾਓ ਦਾ ਐਲਾਨ !

admin