International

ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, 6.6 ਮਾਪੀ ਗਈ ਤੀਬਰਤਾ

ਕੋਲੰਬੀਆ – ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਤੋਂ ਬਾਅਦ ਲੋਕ ਬੁਰੀ ਤਰ੍ਹਾਂ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ ਸਨ। ਜਾਣਕਾਰੀ ਮੁਤਾਬਕ ਕੈਨੇਡਾ ਦੇ ਬਿ੍ਰਟਿਸ਼ ਕੋਲੰਬੀਆ ‘ਚ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.6 ਮਾਪੀ ਗਈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (ਯੂ. ਐੱਸ. ਜੀ. ਐੱਸ.) ਮੁਤਾਬਕ ਇਹ ਭੂਚਾਲ ਭਾਰਤੀ ਸਮੇਂ ਮੁਤਾਬਕ ਦੇਰ ਰਾਤ ਮਹਿਸੂਸ ਕੀਤਾ ਗਿਆ।ਭੂਚਾਲ ਨੇ ਬਿ੍ਰਟਿਸ਼ ਕੋਲੰਬੀਆ ਦੇ ਤੱਟਵਰਤੀ ਸ਼ਹਿਰ ਪੋਰਟ ਮੈਕਨੀਲ ਵਿੱਚ ਦਹਿਸ਼ਤ ਫੈਲਾ ਦਿੱਤੀ। ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਸਾਗਰ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਦੱਸਿਆ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਹੁਣ ਤੱਕ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Related posts

ਅਮਰੀਕੀ ਦੌਰੇ ’ਤੇ ਟਰੰਪ ਨੂੰ ਮਿਲਣਗੇ ਮੋਦੀ

editor

ਮਿਲ ਗਈ ਬੁਢਾਪਾ ਰੋਕਣ ਦੀ ਦਵਾਈ ! ਮਾਹਰਾਂ ਨੇ ਕੀਤਾ ਵੱਡਾ ਖੁਲਾਸਾ

editor

ਜੌਰਡਨ ਕੋੜ੍ਹ ਨੂੰ ਪਛਾੜਣ ਚ ਮੋਹਰੀ ਦੇਸ਼ ਬਣਿਆ

editor