ਜਕਾਰਤਾ – ਇੰਡੋਨੇਸ਼ੀਆ ’ਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਫਲੋਰੇਸ ਟਾਪੂ ’ਚ ਅੱਜ ਸਵੇਰੇ ਹੀ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 7.6 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਤੋਂ ਬਾਅਦ ਮੌਸਮ ਵਿਭਾਗ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਭੂਚਾਲ ਨਾਲ ਕਿਸੇ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂਹੈ। ਰਾਹਤ ਅਤੇ ਬਚਾਅ ਦਲ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਇੰਡੋਨੇਸ਼ੀਆ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਪੰਜ ਦਸੰਬਰ ਨੂੰ ਭੂਚਾਲ ਦੇ ਝਟਕਿਆਂ ਦੀ ਤੀਬਰਤਾ 6.0 ਦਰਜ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ ਸਾਲ 2004 ‘ਚ ਇੰਡੋਨੇਸ਼ੀਆ ‘ਚ ਆਏ ਭਿਆਨਕ ਭੂਚਾਲ ‘ਚ ਲੱਖਾਂ ਲੋਕ ਮਾਰੇ ਗਏ ਸਨ। ਭੂਚਾਲ ਤੋਂ ਬਾਅਦ ਆਈ ਸੁਨਾਮੀ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਹਜ਼ਾਰਾਂ ਲੋਕ ਲਾਪਤਾ ਵੀ ਹੋ ਗਏ।
previous post