Punjab

ਭੂਚਾਲ ਸਮੇਂ ਘਬਰਾਉਣ ਦੀ ਬਜਾਏ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ

ਪੰਜਾਬ।

ਚੰਡੀਗੜ੍ਹ – ਪੰਜਾਬ ਸਮੇਤ ਦਿੱਲੀ, ਨੋਇਡਾ, ਗੁਰੂਗ੍ਰਾਮ, ਗਾਜ਼ੀਆਬਾਦ, ਫ਼ਰੀਦਾਬਾਦ ਅਤੇ ਐੱਨਸੀਆਰ ਦੇ ਹੋਰ ਕਈ ਇਲਾਕਿਆਂ ਵਿੱਚ ਸਨਿੱਚਰਵਾਰ ਸ਼ਾਮ 7:04 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਧਰਤੀ ਹਿੱਲਣ ਕਾਰਨ ਲੋਕ ਘਬਰਾ ਗਏ ਅਤੇ ਸੁਰੱਖਿਆ ਲਈ ਆਪਣੇ ਘਰਾਂ, ਦਫ਼ਤਰਾਂ ਅਤੇ ਹੋਰ ਇਮਾਰਤਾਂ ਤੋਂ ਬਾਹਰ ਨਿਕਲ ਆਏ। ਇਹ ਝਟਕੇ ਚੰਡੀਗੜ੍ਹ ਤੇ ਪੰਜਾਬ ਵਿੱਚ ਵੀ ਮਹਿਸੂਸ ਕੀਤੇ ਗਏ।

ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਦੀ ਤੀਬਰਤਾ 5æ5 ਦਰਜ ਕੀਤੀ ਗਈ। ਇਸ ਦਾ ਕੇਂਦਰ ਉਤਰ-ਪੱਛਮੀ ਅਫ਼ਗ਼ਾਨਿਸਤਾਨ ਦੇ ਕਲਾਫ਼ਗ਼ਾਨ ਤੋਂ 81 ਕਿਲੋਮੀਟਰ ਦੂਰ ਦੇ ਖੇਤਰ ਵਿੱਚ ਸੀ ਅਤੇ ਇਸ ਦੀ ਡੂੰਘਾਈ ਕਾਫ਼ੀ ਜ਼ਿਆਦਾ ਹੋਣ ਕਾਰਨ ਇਸ ਦੇ ਝਟਕੇ ਪਾਕਿਸਤਾਨ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਆਉਂਦੇ ਹੀ ਕਈ ਰਿਹਾਇਸ਼ੀ ਸੋਸਾਇਟੀਆਂ, ਦਫ਼ਤਰਾਂ ਅਤੇ ਉੱਚੀਆਂ ਇਮਾਰਤਾਂ ਵਿੱਚ ਰਹਿ ਰਹੇ ਲੋਕ ਤੁਰੰਤ ਬਾਹਰ ਆ ਗਏ। ਕੁੱਝ ਥਾਵਾਂ ‘ਤੇ ਇਮਾਰਤਾਂ ਨੂੰ ਸਾਵਧਾਨੀ ਵਜੋਂ ਕੁਝ ਸਮੇਂ ਲਈ ਖਾਲੀ ਵੀ ਕਰਵਾਇਆ ਗਿਆ। ਸੋਸ਼ਲ ਮੀਡੀਆ ‘ਤੇ ਵੀ ਲੋਕਾਂ ਨੇ ਆਪਣੇ ਤਜਰਬੇ ਅਤੇ ਵੀਡੀਓ ਸਾਂਝੇ ਕੀਤੇ।

ਭੂਚਾਲ ਮਾਹਿਰਾਂ ਦਾ ਕਹਿਣਾ ਹੈ ਕਿ ਦਿੱਲੀ-ਐੱਨਸੀਆਰ ਭੂਚਾਲ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਖੇਤਰ ਵਿੱਚ ਆਉਂਦਾ ਹੈ। ਇਸ ਲਈ ਇੱਥੇ ਸਮੇਂ-ਸਮੇਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਰਹਿੰਦੇ ਹਨ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਘਬਰਾਉਣ ਦੀ ਬਜਾਏ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਭੂਚਾਲ ਦੌਰਾਨ ਲਿਫ਼ਟ ਦੀ ਵਰਤੋਂ ਨਾ ਕਰਨ, ਉੱਚੀਆਂ ਇਮਾਰਤਾਂ ਵਿੱਚੋਂ ਸੁਰੱਖਿਅਤ ਢੰਗ ਨਾਲ ਬਾਹਰ ਨਿਕਲਣ ਅਤੇ ਕੱਚ ਦੀਆਂ ਕੰਧਾਂ, ਬਿਜਲੀ ਦੇ ਖੰਭਿਆਂ ਅਤੇ ਹੋਰ ਖ਼ਤਰਨਾਕ ਥਾਵਾਂ ਤੋਂ ਦੂਰ ਰਹਿਣ। ਜੇਕਰ ਕੋਈ ਵਿਅਕਤੀ ਘਰ ਦੇ ਅੰਦਰ ਹੋਵੇ ਤਾਂ ਮਜ਼ਬੂਤ ਮੇਜ਼ ਜਾਂ ਫਰਨੀਚਰ ਹੇਠਾਂ ਬੈਠ ਕੇ ਆਪਣੇ ਸਿਰ ਦੀ ਸੁਰੱਖਿਆ ਕਰਨੀ ਚਾਹੀਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਹੈ।

Related posts

ਹਜ਼ਾਰਾਂ ਕਰੋੜ ਰੁਪਏ ਦੇ ਨਸ਼ਾ ਤਸਕਰੀ ਘੁਟਾਲੇ ਬਾਰੇ ਆਪਣੀ ਚੁੱਪੀ ਤੋੜੋ, ਆਪ ਸਰਕਾਰ ਨਸ਼ਿਆਂ ਨਾਲ ਹੋਈਆਂ ਮੌਤਾਂ ਬਾਰੇ ਜਵਾਬ ਦੇਵੇ: ਮਹੇਸ਼ਇੰਦਰ ਸਿੰਘ ਗਰੇਵਾਲ

Bunty

ਜਗਸੀਰ ਸਿੰਘ ਝਨੇੜੀ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

admin

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Bunty