Punjab

ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੇ ਰੱਖੜੀ ਤਿਉਹਾਰ ਦੇ ਸਬੰਧ ’ਚ ਰੱਖੜੀ ਮੁਕਾਬਲਾ ਕਰਵਾਇਆ

ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਵਿਦਿਆਰਥਣਾਂ ਤਿਆਰ ਕੀਤੀਆਂ ਗਈਆਂ ਰੱਖੜੀਆਂ ਨੂੰ ਵਿਖਾਉਂਦੀਆਂ ਹੋਈਆਂ।

ਅੰਮ੍ਰਿਤਸਰ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਦਰਸਾਉਂਦੇ ਰੱਖੜੀ ਤਿਉਹਾਰ ਦੇ ਸਬੰਧ ’ਚ ਰੱਖੜੀ ਮੁਕਾਬਲਾ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਮੁਕਾਬਲੇ ਦੌਰਾਨ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਵੱਲੋਂ ਭਰਾ ਦੇ ਗੁੱਟ ’ਤੇ ਸਜਾਉਣ ਲਈ ਰੱਖੜੀਆਂ ਤਿਆਰ ਕੀਤੀਆਂ ਗਈਆਂ।

ਇਸ ਮੌਕੇ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਮਤਲਬ ਹੈ ਭਰਾ ਭੈਣਾਂ ਦੀ ਜਰੂਰਤ ਸਮੇਂ ਸਹਾਇਤਾ ਅਤੇ ਰੱਖਿਆ ਕਰਨ ਲਈ ਵਚਨਬੱਧ ਹੁੰਦੇ ਹਨ ਅਤੇ ਇਹ ਤਿਉਹਾਰ ਸਾਵਣ ਮਹੀਨੇ ਦੇ ਅਖ਼ਰੀਲੇ ਦਿਨ ਆਮ ਤੌਰ ’ਤੇ ਅਗਸਤ ’ਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਭੈਣਾਂ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਵਜੋਂ ਇਕ ਧਾਂਗਾ, ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ ਅਤੇ ਭਰਾਵਾਂ ਦੀ ਸੁੱਖ ਮੰਗਦੀਆਂ ਵੱਡੀ ਉਮਰ ਦੀ ਕਾਮਨਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨਾਲ ਭੈਣ-ਭਰਾਵਾਂ ਨੂੰ ਇਕ-ਦੂਜੇ ਨਾਲ ਮਿਲਣ ਦਾ ਮੌਕਾ ਮਿਲ ਜਾਂਦਾ ਹੈ। ਕਿਉਂਕਿ ਅਜੋਕੇ ਸਮੇਂ ’ਚ ਇਨਸਾਨ ਦੇ ਰੁਝੇਵੇਂ ਇਸ ਕਦਰ ਵੱਧ ਚੁੱਕੇ ਹਨ ਕਿ ਰਿਸ਼ਤੇਦਾਰੀਆਂ ਲਈ ਸਮਾਂ ਕੱਢਣਾ ਕਠਿਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭੈਣ ਵਾਂਗ ਦੇ ਪਿਆਰ ਦੀ ਪ੍ਰਤੀਕ ਰੱਖੜੀ ਬੰਨ੍ਹਣ ਦਾ ਮਨੋਰਥ ਇਕ ਦੂਜੇ ਨੂੰ ਪਿਆਰ ਤੇ ਸਤਿਕਾਰ ਦੇਣ ਨਾਲ ਪੂਰਾ ਹੁੰਦਾ ਹੈ, ਮਹਿੰਗੀਆਂ ਤੇ ਖੂਬਸੂਰਤ ਰੱਖੜੀਆਂ ਦਾ ਕੋਈ ਮਹੱਤਵ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਮੋਹ ਪਿਆਰ ਦੇ ਤੰਦ ’ਚ ਇੰਨ੍ਹੀਂ ਸ਼ਕਤੀ ਹੁੰਦੀ ਹੈ ਕਿ ਉਹ ਉਮਰ ਭਰ ਰੂਹ ਨਾਲ ਲਿਪਟੀ ਰਹਿੰਦੀ ਹੈ। ਇਸ ਮੌਕੇ ਪ੍ਰਿੰ: ਡਾ. ਨਾਗਪਾਲ ਨੇ ਕਿਹਾ ਕਿ ਰੱਖੜੀ ਨੂੰ ਸਮਰਪਿਤ ਉਲੀਕੇ ਗਏ ਉਕਤ ਪ੍ਰੋਗਰਾਮ ਦਾ ਮਕਸਦ ਵਿਦਿਆਰਥਣਾਂ ਦੇ ਹੁਨਰ ਨੂੰ ਉਭਾਰਣਾ ਸੀ, ਜਿਸ ਤਹਿਤ ਅਲੱਗ-ਅਲੱਗ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਆਪਣੀ ਹੱਥੀਂ ਖੂਬਸੂਰਤ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਸਕੂਲ ਅਧਿਆਪਕਾਵਾਂ ਅਤੇ ਵਿਦਿਆਰਥਣਾਂ ਹਾਜ਼ਰ ਸਨ।

Related posts

‘ਆਪ’ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਿਆਸਤ ਤੋਂ ਤੌਬਾ !

admin

ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ !

admin

ਬੀਬੀ ਮਾਣੂੰਕੇ ਦੇ ਯਤਨਾਂ ਸਦਕਾ 12 ਕਰੋੜ ਨਾਲ ਹਲਕੇ ਦੇ 34 ਪਿੰਡਾਂ ‘ਚ ਬਣਗੀਆਂ ਖੇਡ ਪਾਰਕਾਂ !

admin