ਜਲੰਧਰ, (ਪਰਮਿੰਦਰ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭੋਗਪੁਰ ਦੇ ਬੋਇਲਰਾਂ ਦੇ ਸੰਚਾਲਨ ਦੌਰਾਨ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦੇ ਹੋਏ ਕਿ ਨਿਰਦੇਸ਼ਾਂ ਮੁਤਾਬਕ ਬੋਇਲਰ ਸੰਚਾਲਕ ਵਲੋਂ ਬੈਂਕ ਗਰੰਟੀ ਜਮ੍ਹਾ ਕਰਵਾਈ ਜਾਵੇਗੀ ਅਤੇ ਬੋਇਲਰ ਤੋਂ ਧੂੰਆਂ ਪੈਦਾ ਹੋਣ ਦੀ ਸੂਰਤ ਵਿੱਚ ਇਹ ਬੈਂਕ ਗਰੰਟੀ ਜ਼ਬਤ ਕਰਨ ਤੋਂ ਇਲਾਵਾ ਬੋਇਲਰ ਨੂੰ ਬੰਦ ਕਰਨ ਦੀ ਆਰੰਭੀ ਜਾਵੇਗੀ ਕਾਰਵਾਈ। ਡਾ. ਅਗਰਵਾਲ ਨੇ ਜਿੱਥੇ ਭੋਗਪੁਰ ਵਿਖੇ ਬਾਇਓ ਸੀ.ਐਨ.ਜੀ. ਪਲਾਂਟ ਦੇ ਸੰਚਾਲਕਾਂ ਨੂੰ ਨਿਯਮਾਂ/ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ, ਉੱਥੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਸਮੇਂ-ਸਮੇਂ ’ਤੇ ਬੋਇਲਰਾਂ ਅਤੇ ਬਾਇਓ ਸੀ.ਐਨ.ਜੀ. ਪਲਾਂਟ ਦੀ ਸਰਕਾਰੀ ਮਾਪਦੰਡਾਂ ਮੁਤਾਬਕ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਬਾਇਓ ਸੀ.ਐਨ.ਜੀ. ਪਲਾਂਟ ਨੂੰ ਲੈ ਕੇ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਪ੍ਰਦੂਸ਼ਣ ਸਬੰਧੀ ਊਣਤਾਈ ਸਾਹਮਣੇ ਆਉਣ ‘ਤੇ ਪ੍ਰਸ਼ਾਸਨ ਵਲੋਂ ਕੀਤੀ ਜਾਵੇਗੀ ਸਖ਼ਤ ਕਾਰਵਾਈ।
next post